30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੋਦੀ ਸਰਕਾਰ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਹੱਥ ਠੋਕਾ ਬਣਾਇਆ-ਆਗੂ

ਬਾਜਾਖਾਨਾ , 29 ਅਕਤੂਬਰ (ਜਗਦੀਪ ਸਿੰਘ ਗਿੱਲ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫ਼ੈਡਰੇਸ਼ਨ ਦੇ ਦੇਸ਼ ਵਿਆਪੀ ਸੱਦੇ ’ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਅਤੇ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਸਬੰਧਿਤ ਏਟਕ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਵਲੋਂ ਅੱਜ ਬਾਜਾਖਾਨਾ ਵਿਖੇ ਨੈਸ਼ਨਲ ਹਾਈਵੇ-54 ਦੇ ਫ਼ਲਾਈ ਓਵਰ ਹੇਠਾਂ ਰੈਲੀ ਕੀਤੀ ਗਈ। ਪੈਨਸ਼ਨਰ ਆਗੂ ਅਸ਼ੋਕ ਕੌਸ਼ਲ ਅਤੇ ਪ੍ਰੇਮ ਚਾਵਲਾ, ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਜ਼ਿਲ੍ਹਾ ਪੱਧਰੀ ਆਗੂ ਸਿੰਬਲਜੀਤ ਕੌਰ, ਗੁਰਮੀਤ ਕੌਰ ਜੈਤੋ, ਛਿੰਦਰ ਪਾਲ ਕੌਰ ਝੱਖੜ ਵਾਲਾ, ਚਰਨਜੀਤ ਕੌਰ ਲੰਭਵਾਲੀ ਅਤੇ ਬਿੰਦਰ ਕੌਰ ਨੇ ਦੋਸ਼ ਲਗਾਇਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਐਸ.

ਅਜੀਤ ਡੈਸਕ 30-10-2026
ਬਾਜਾਖਾਨਾ , 29 ਅਕਤੂਬਰ (ਜਗਦੀਪ ਸਿੰਘ ਗਿੱਲ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫ਼ੈਡਰੇਸ਼ਨ ਦੇ ਦੇਸ਼ ਵਿਆਪੀ ਸੱਦੇ ’ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਅਤੇ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਸਬੰਧਿਤ ਏਟਕ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਵਲੋਂ ਅੱਜ ਬਾਜਾਖਾਨਾ ਵਿਖੇ ਨੈਸ਼ਨਲ ਹਾਈਵੇ-54 ਦੇ ਫ਼ਲਾਈ ਓਵਰ ਹੇਠਾਂ ਰੈਲੀ ਕੀਤੀ ਗਈ। ਪੈਨਸ਼ਨਰ ਆਗੂ ਅਸ਼ੋਕ ਕੌਸ਼ਲ ਅਤੇ ਪ੍ਰੇਮ ਚਾਵਲਾ, ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਜ਼ਿਲ੍ਹਾ ਪੱਧਰੀ ਆਗੂ ਸਿੰਬਲਜੀਤ ਕੌਰ, ਗੁਰਮੀਤ ਕੌਰ ਜੈਤੋ, ਛਿੰਦਰ ਪਾਲ ਕੌਰ ਝੱਖੜ ਵਾਲਾ, ਚਰਨਜੀਤ ਕੌਰ ਲੰਭਵਾਲੀ ਅਤੇ ਬਿੰਦਰ ਕੌਰ ਨੇ ਦੋਸ਼ ਲਗਾਇਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਐਸ.ਆਈ.ਆਰ ਦੇ ਬਹਾਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚੋਂ ਭਾਜਪਾ ਦੇ ਪੱਖ ਵਿਚ ਨਾ ਭੁਗਤਣ ਵਾਲੇ ਕਰੋੜਾਂ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿਚੋਂ ਕੱਟ ਦਿੱਤੇ ਗਏ ਹਨ। ਆਗੂਆਂ ਨੇ ਕਿਹਾ ਕਿ ਪਹਿਲਾਂ ਵੋਟਰ ਸਰਕਾਰ ਚੁਣਦੇ ਸਨ ਪਰ ਹੁਣ ਸਰਕਾਰ ਵੋਟਰ ਚੁਣਨ ਦਾ ਗੈਰ ਸੰਵਿਧਾਨਕ ਕੰਮ ਕਰ ਰਹੀ ਹੈ। ਇਸ ਕਰਕੇ ਦੇਸ਼ ਦੇ ਕਰੋੜਾਂ ਵੋਟਰ ਵੋਟ ਪਾਉਣ ਤੋਂ ਵਾਂਝੇ ਕਰ ਦਿੱਤੇ ਹਨ। ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਮੋਦੀ ਸਰਕਾਰ ਦਾ ਹੱਥ ਠੋਕਾ ਬਣ ਕੇ ਜਮਹੂਰੀਅਤ ਅਤੇ ਸੰਵਿਧਾਨ ਦਾ ਕਤਲ ਅਤੇ ਵੋਟ ਦੇ ਹੱਕ ਤੇ ਡਾਕਾ ਮਾਰ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ ਅਤੇ ਕੇਂਦਰ ਸਰਕਾਰ ਇਸ ਦੇ ਖਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰੇ।
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਡੀ. ਏ. ਪੀ. ਖ਼ਾਦ ਨਾ ਮਿਲਣ ’ਤੇ ਐਸ. ਡੀ. ਐਮ. ਨੂੰ ਮੰਗ ਪੱਤਰ ਅਗਲੀ ਖ਼ਬਰ ਵਿਦਿਆਰਥਣ ਸਮਾਇਰਾ ਨੇ ਨੈਸ਼ਨਲ ਡਾਂਸ ਚੈਂਪੀਅਨਸ਼ਿਪ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।