ਵਿਵੇਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਪਹਿਲਾ ਤੇ ਤੀਜਾ ਸਥਾਨ ਹਾਸਿਲ ਕੀਤਾ
ਬਰਗਾੜੀ, 30 ਅਕਤੂਬਰ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਤਹਿਤ ਹੋਏ ਰਾਜ ਪੱਧਰੀ ਹੈਂਡਬਾਲ ਟੂਰਨਾਂਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਦੇ ਵਿਦਿਆਰਥੀ ਅੱਤਰ ਸਿੰਘ ਜਮਾਤ ਛੇਵੀਂ ਨੇ ਉਮਰ 14 ਸਾਲ ਵਰਗ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਜਦੋਂ ਕਿ ਇਸ ਸਕੂਲ ਦੇ ਹੀ ਹਰਸ਼ਪ੍ਰੀਤ ਸਿੰਘ ਜਮਾਤ ਦਸਵੀਂ ਨੇ ਉਮਰ 17 ਸਾਲ ਵਰਗ ਵਿਚ ਤੀਸਰਾ ਸਥਾਨ ਹਾਸਿਲ ਕੀਤਾ।
ਅਜੀਤ ਡੈਸਕ
31-10-2026