01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਾਈਨਲੈਂਡ ਇੰਟਰਨੈਸ਼ਨਲ ਸਕੂਲ ’ਚ ਹੈਲੋਵੀਨ ਡੇਅ ਮਨਾਇਆ

ਜੈਤੋ, 31 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਅੱਜ ਹੈਲੋਵੀਨ ਡੇਅ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਆਕਰਸ਼ਕ ਅਤੇ ਰਚਨਾਤਮਕ ਪੁਸ਼ਾਕਾਂ ਪਹਿਨ ਕੇ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 01-11-2026
ਜੈਤੋ, 31 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਅੱਜ ਹੈਲੋਵੀਨ ਡੇਅ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਆਕਰਸ਼ਕ ਅਤੇ ਰਚਨਾਤਮਕ ਪੁਸ਼ਾਕਾਂ ਪਹਿਨ ਕੇ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੌਰਾਨ ਬੱਚਿਆਂ ਨੇ ਮਨਮੋਹਕ ਗੀਤਾਂ ਅਤੇ ਨਾਂਚ ਦੀਆਂ ਪੇਸ਼ਕਾਰੀਆਂ ਦੇ ਨਾਲ-ਨਾਲ ਵੱਖ-ਵੱਖ ਤਰ੍ਹਾਂ ਦੇ ਮਜ਼ੇਦਾਰ ਚਿਹਰੇ ਦੇ ਹਾਵ-ਭਾਵ ਰਾਹੀਂ ਸਭ ਦਾ ਮਨੋਰੰਜਨ ਕੀਤਾ। ਪ੍ਰਿੰਸੀਪਲ ਅਮਿਤ ਪਾਠਕ ਨੇ ਵਿਦਿਆਰਥੀਆਂ ਨੂੰ ਹੈਲੋਵੀਨ ਡੇਅ ਦੀ ਮਹੱਤਤਾ ਅਤੇ ਇਸ ਨਾਲ ਜੁੜੀਆਂ ਪਰੰਪਰਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਕੂਲ ਦੀ ਅਕਾਦਮਿਕ ਡਾਇਰੈਕਟਰ ਅਮਨਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਾ ਯੂਥ ਵਿੰਗ ਮਜ਼ਬੂਤੀ ਵੱਲ ਵਧ ਰਿਹਾ ਹੈ: ਪਾਰਟੀ ਆਗੂ ਅਗਲੀ ਖ਼ਬਰ ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।