02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਰਪਾਲ ਕੌਰ ਸੈਂਕੜੇ ਸਮਰਥਕਾਂ ਸਮੇਤ ਅਕਾਲੀ ਦਲ (ਬ) ’ਚ ਸ਼ਾਮਿਲ

ਗਿੱਦੜਬਾਹਾ, 1 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਦੌਰਾਨ ਸਮਰਥਕਾਂ ਵਿਚ ਨਵਾਂ ਜੋਸ਼ ਭਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਿਆ ਹੈ। ਗਿੱਦੜਬਾਹਾ ਹਲਕੇ ’ਚ ਲੰਮੇ ਸਮੇ ਤੋਂ ‘ਆਪ’ ਦੇ ਸੀਨੀਅਰ ਆਗੂ ਰਹੇ ਬਚਿੱਤਰ ਸਿੰਘ ਧਾਲੀਵਾਲ ਕਰਾਈਵਾਲਾ ਆਪਣੀ ਧਰਮ ਪਤਨੀ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਰਪਾਲ ਕੌਰ ਨੇ ਆਪਣੇ ਸੈਂਕੜੇ ਹੀ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ‘ਆਪ’ ਆਗੂ ਬਚਿੱਤਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਪਤਨੀ ਵੀਰਪਾਲ ਕੌਰ ਨੂੰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਵਾਉਣ ਸਮੇਂ ਸੰਗਤ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਸ਼ਿਵਰਾਜ ਸਿਘ ਬਰਾੜ 02-11-2026
ਗਿੱਦੜਬਾਹਾ, 1 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਦੌਰਾਨ ਸਮਰਥਕਾਂ ਵਿਚ ਨਵਾਂ ਜੋਸ਼ ਭਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਿਆ ਹੈ। ਗਿੱਦੜਬਾਹਾ ਹਲਕੇ ’ਚ ਲੰਮੇ ਸਮੇ ਤੋਂ ‘ਆਪ’ ਦੇ ਸੀਨੀਅਰ ਆਗੂ ਰਹੇ ਬਚਿੱਤਰ ਸਿੰਘ ਧਾਲੀਵਾਲ ਕਰਾਈਵਾਲਾ ਆਪਣੀ ਧਰਮ ਪਤਨੀ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਰਪਾਲ ਕੌਰ ਨੇ ਆਪਣੇ ਸੈਂਕੜੇ ਹੀ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਿੱਦੜਬਾਹਾ ਹਲਕਾ ਉਨ੍ਹਾਂ ਦੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਦਾ ਆਪਣਾ ਹਲਕਾ ਹੈ ਅਤੇ ਸਾਡੇ ਪਰਿਵਾਰ ਦਾ ਇਸ ਹਲਕੇ ਨਾਲ ਪਰਿਵਾਰ ਵਾਲਾ ਰਿਸ਼ਤਾ ਹੈ। ‘ਹੁਣ ਉਨ੍ਹਾਂ ਦਾ ਫ਼ਰਜ਼ ਹੈ ਕਿ ਉਹ ਇਸ ਹਲਕੇ ਨੂੰ ਲਾਵਾਰਸ ਨਹੀਂ ਛੱਡਣਗੇ’। ਉਨ੍ਹਾਂ ਕਿਹਾ ਕਿ ਹੁਣ ਝਾੜੂ ਤੀਲਾ-ਤੀਲਾ ਹੋ ਰਿਹਾ ਹੈ। ਉਨ੍ਹਾਂ ਦੇ ਦੋ ਵਿਧਾਇਕ ਪਾਰਟੀ ਛੱਡ ਗਏ ਹਨ ਅਤੇ ਅਨੇਕਾਂ ਹੀ ਹੋਰ ਵਿਧਾਇਕ ਪਾਰਟੀ ਨੂੰ ਅਲਵਿਦਾ ਆਖਣ ਲਈ ਤਿਆਰ ਬੈਠੇ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਪੰਜਾਬ ਦੀ ਵਾਂਗਡੋਰ ਦਿੱਲੀ ਵਾਲਿਆਂ ਦੇ ਹੱਥ ਵਿਚ ਹੈ ਅਤੇ ਭਗਵੰਤ ਮਾਨ ਤਾਂ ਇਕ ਨਾਂਅ ਦਾ ਹੀ ਮੁੱਖ ਮੰਤਰੀ ਹੈ। ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰ ਹਲਕਾ ਗਿੱਦੜਬਾਹਾ ਤੋਂ ਚੋਣ ਲੜਨ ਦੇ ਸੰਕੇਤ ਦਿੱਤੇ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ‘ਆਪ’ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਰਪਾਲ ਕੌਰ ਅਤੇ ਉਨ੍ਹਾਂ ਦੇ ਪਤੀ ਬਚਿੱਤਰ ਸਿੰਘ ਧਾਲੀਵਾਲ ਸਮੇਤ ਹੋਰ ਆਗੂਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਬਣਵਾਲਾ, ਚਰਨਜੀਤ ਸਿੰਘ ਭੰਦੜ, ਵਕੀਲ ਗੁਰਮੀਤ ਸਿੰਘ ਮਾਨ, ਬੀਬੀ ਗੁਰਦਿਆਲ ਕੌਰ ਮੱਲਣ, ਗੁਰਚਰਨ ਸਿੰਘ ਸਰਪੰਚ, ਜਿੰਮੀ ਸੁਖਨਾ ਹਲਕਾ ਪ੍ਰਧਾਨ, ਪਰਮਜੀਤ ਸਿੰਘ ਮੰਗਾ ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ ਸਰਕਲ ਪ੍ਰਧਾਨ, ਮੰਨੂੰ ਬਰਾੜ, ਭਵਵਾਨ ਸਿੰਘ ਬਲਜਿੰਦਰ ਸਿੰਘ ਬਲਵਿੰਦਰ ਸਿੰਘ, ਗੁਲਾਬ ਸਿੰਘ ਸਰਪੱਚ ਦੋਦਾ, ਸੁਰਜੀਤ ਸਿੰਘ ਕੋਟਭਾਈ, ਸਰਦੂਲ ਸਿੰਘ, ਅਜੇ ਮਨੀਆਂਵਾਲਾ ਹਨੀ ਬੁੱਟਰ, ਸੁਖਜੀਤ ਸਿੰਘ ਕੋਟਲੀ, ਬਲਕਰਨ ਸਿੰਘ ਮੱਲਣ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਹੀਰਾ ਸਿੰਘ ਨਗਰ ਵਿਖੇ ਇੰਟਰਲਾਕਿੰਗ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਰਾਜਬਲਵਿੰਦਰ ਸਿੰਘ ਮਰਾੜ੍ਹ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।