ਸਪੀਕਰ ਸੰਧਵਾਂ ਨੇ ਹੀਰਾ ਸਿੰਘ ਨਗਰ ਵਿਖੇ ਇੰਟਰਲਾਕਿੰਗ ਦਾ ਕੰਮ ਸ਼ੁਰੂ ਕਰਵਾਇਆ
ਫ਼ਰੀਦਕੋਟ, 1 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬੀਤੇ ਸ਼ਾਮ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਗਲੀ ਨੰਬਰ 5 ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਲਗਪਗ 3 ਸਾਲ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਇਹ ਗਲੀ ਬਣਵਾਈ ਜਾਵੇ ਤਾਂ ਜੋ ਇਥੋਂ ਲੰਘਣ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਵਾ ਪਵੇ।
ਅਜੀਤ ਡੈਸਕ
02-11-2026