ਦਸਮੇਸ਼ ਪਬਲਿਕ ਸਕੂਲ ਕਵਿਤਾ ਮੁਕਾਬਲਿਆਂ ’ਚ ਪਹਿਲੇ ਤੇ ਦੂਜੇ ਸਥਾਨ ’ਤੇ
ਕੋਟਕਪੂਰਾ, 1 ਨਵੰਬਰ (ਰਿੰਕੂ ਮਲਹੋਤਰਾ)- 0ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵਲੋਂ ਕਰਵਾਏ ਗਏ ਕਵਿਤਾ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਏਕਮਜੋਤ ਕੌਰ ਨੇ ਕਵਿਤਾ ਗਾਇਨ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ।
ਅਜੀਤ ਡੈਸਕ
02-11-2026