03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਡਿਪਟੀ ਕਮਿਸ਼ਨਰ ਵਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐਮ. ਸਟਰਾਂਗ ਰੂਮਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਵਲੋਂ ਜ਼ਿਲ੍ਹੇ ਵਿਚ ਸਥਾਪਤ ਕਾਊਂਟਿੰਗ ਸੈਂਟਰਾਂ ਅਤੇ ਈ. ਵੀ.

ਅਜੀਤ ਡੈਸਕ 03-11-2026
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਵਲੋਂ ਜ਼ਿਲ੍ਹੇ ਵਿਚ ਸਥਾਪਤ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐਮ. ਸਟਰਾਂਗ ਰੂਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐਮ. ਸਟਰਾਂਗ ਰੂਮਾਂ ਵਿਖੇ ਸੁਰੱਖਿਆ ਪ੍ਰਬੰਧਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਅਗਾਊਂ ਤਿਆਰੀਆਂ ਬੇਹੱਦ ਜ਼ਰੂਰੀ ਹਨ। ਇਸ ਮੌਕੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਅਤੇ ਹੋਰ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਵਿਚ 5.02 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਜਲਘਰ ਦੀ ਕਹਾਣੀ : ਸਵੱਛ ਪਾਣੀ ਵਾਲੇ ਟੈਂਕਾਂ ’ਤੇ ਲੱਗੇ ਕੂੜੇ ਦੇ ਢੇਰ ਢੇਰਾਂ ’ਚ ਮਿਲਦਾ ਹੈ ਸਾਫ਼ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।