07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਹੁਰੇ ਪਰਿਵਾਰ ’ਤੇ ਵਿਆਹੁਤਾ ਔਰਤ ਨਾਲ ਗਾਲੀ-ਗਲੋਚ, ਕੁੱਟਮਾਰ ਕਰਨ ਦੇ ਦੋਸ਼

ਫ਼ਿਰੋਜ਼ਪੁਰ, 5 ਨਵੰਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੀ ਰਹਿਣ ਵਾਲੀ ਨਿਸ਼ਠਾ ਪਤਨੀ ਰਿਤੀਜ ਵਾਸੀ ਕਾਂਸ਼ੀ ਨਗਰ ਨੇ ਆਪਣੇ ਸਹੁਰੇ ਪਰਿਵਾਰ ਖ਼ਿਲਾਫ਼ ਗੰਭੀਰ ਦੋਸ਼ ਲਗਾਉਂਦਿਆਂ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤਕਰਤਾ ਅਨੁਸਾਰ 1 ਨਵੰਬਰ ਦੀ ਰਾਤ ਕਰੀਬ 10:30 ਵਜੇ ਉਸ ਦੇ ਸਹੁਰੇ ਰਾਜ ਕੁਮਾਰ ਸਚਦੇਵਾ, ਸਹੁਰੇ ਦੇ ਭਰਾ ਅਤੇ ਚਾਚਾ ਸਹੁਰਾ ਸੁਰਿੰਦਰ ਸਚਦੇਵਾ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੇ ਉੱਚੀ-ਉੱਚੀ ਰੌਲਾ ਪਾਉਂਦਿਆਂ ਉਸ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਅਤੇ ਉਸ ਨੂੰ ਘਰੋਂ ਬਾਹਰ ਕੱਢਣ ਦੀਆਂ ਗੱਲਾਂ ਕਰਨ ਲੱਗੇ।

ਅਜੀਤ ਡੈਸਕ 06-11-2026
ਫ਼ਿਰੋਜ਼ਪੁਰ, 5 ਨਵੰਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੀ ਰਹਿਣ ਵਾਲੀ ਨਿਸ਼ਠਾ ਪਤਨੀ ਰਿਤੀਜ ਵਾਸੀ ਕਾਂਸ਼ੀ ਨਗਰ ਨੇ ਆਪਣੇ ਸਹੁਰੇ ਪਰਿਵਾਰ ਖ਼ਿਲਾਫ਼ ਗੰਭੀਰ ਦੋਸ਼ ਲਗਾਉਂਦਿਆਂ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤਕਰਤਾ ਅਨੁਸਾਰ 1 ਨਵੰਬਰ ਦੀ ਰਾਤ ਕਰੀਬ 10:30 ਵਜੇ ਉਸ ਦੇ ਸਹੁਰੇ ਰਾਜ ਕੁਮਾਰ ਸਚਦੇਵਾ, ਸਹੁਰੇ ਦੇ ਭਰਾ ਅਤੇ ਚਾਚਾ ਸਹੁਰਾ ਸੁਰਿੰਦਰ ਸਚਦੇਵਾ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੇ ਉੱਚੀ-ਉੱਚੀ ਰੌਲਾ ਪਾਉਂਦਿਆਂ ਉਸ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਅਤੇ ਉਸ ਨੂੰ ਘਰੋਂ ਬਾਹਰ ਕੱਢਣ ਦੀਆਂ ਗੱਲਾਂ ਕਰਨ ਲੱਗੇ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ 2 ਨਵੰਬਰ ਨੂੰ ਸਵੇਰੇ ਕਰੀਬ 8:30 ਵਜੇ ਜਦੋਂ ਉਸ ਨੇ ਆਪਣੇ ਕਮਰੇ ਦਾ ਦਰਵਾਜ਼ਾ ਖੋਲ੍ਹਿਆਂ ਤਾਂ ਉਸ ਦਾ ਸਹੁਰਾ ਰਾਜ ਕੁਮਾਰ ਕਮਰੇ ਵਿਚੋਂ ਬਾਹਰ ਆ ਕੇ ਉਸ ਨਾਲ ਗਾਲੀ-ਗਲੋਚ ਕਰਨ ਲੱਗਾ ਅਤੇ ਉਸ ਦੇ ਪਹਿਨੇ ਹੋਏ ਕੱਪੜੇ ਫੜ ਕੇ ਖਿੱਚਣ ਲੱਗ ਪਿਆ। ਇਸੇ ਦੌਰਾਨ ਚਾਚਾ ਸਹੁਰਾ ਸੁਰਿੰਦਰ ਸਚਦੇਵਾ ਨੇ ਵੀ ਉਸ ਦੇ ਕੱਪੜੇ ਖਿੱਚਣੇ ਸ਼ੁਰੂ ਕਰ ਦਿੱਤੇ। ਔਰਤ ਨੇ ਦੋਸ਼ ਲਗਾਇਆ ਕਿ ਉਸ ਦੀ ਬੇਇੱਜ਼ਤੀ ਕਰਨ ਦੀ ਨੀਅਤ ਨਾਲ ਉਸ ਦੇ ਕੱਪੜੇ ਪਾੜ ਦਿੱਤੇ ਗਏ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਹੈ ਕਿ ਸ਼ਿਕਾਇਤ ਕਰਤਾ ਨਿਸ਼ਠਾ ਪਤਨੀ ਰਿਤੀਜ ਵਾਸੀ ਕਾਂਸ਼ੀ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੇ ਬਿਆਨਾਂ ਦੇ ਆਧਾਰ ’ਤੇ ਰਾਜ ਕੁਮਾਰ ਸਚਦੇਵਾ, ਸੁਰਿੰਦਰ ਸਚਦੇਵਾ ਪੁਤਰਾਨ ਲੇਖ ਰਾਜ ਸਚਦੇਵਾ ’ਤੇ ਸਿਟੀ ਖਾਨਾ ਫ਼ਿਰੋਜ਼ਪੁਰ ਵਿਚ ਵੱਖ-ਵੱਖ ਧਰਾਵਾਂ ਤਹਿਤ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ।
ਪਿਛਲੀ ਖ਼ਬਰ ਮੁੱਦਿਆਂ ਦੀ ਰਾਜਨੀਤੀ ਹੀ ਜ਼ੀਰਾ ਹਲਕੇ ਦੇ ਵਿਕਾਸ ਦਾ ਰਾਹ ਖੋਲ੍ਹ ਸਕਦੀ ਹੈ- ਸੇਖੋਂ ਅਗਲੀ ਖ਼ਬਰ ਮਾਲ ਢੁਆਈ ’ਚ ਫ਼ਿਰੋਜ਼ਪੁਰ ਮੰਡਲ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।