10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਐਸ.ਬੀ.ਆਰ.ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਸਾਦਿਕ, 9 ਨਵੰਬਰ (ਗੁਰਭੇਜ ਸਿੰਘ ਚੌਹਾਨ)-ਐਸ. ਬੀ.

ਅਜੀਤ ਡੈਸਕ 10-11-2026
ਸਾਦਿਕ, 9 ਨਵੰਬਰ (ਗੁਰਭੇਜ ਸਿੰਘ ਚੌਹਾਨ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਜਲ ਵਿਦਿਆਰਥਣਾਂ ਵਲੋਂ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ ਅਤੇ ਕਲਾਸਾਂ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ। ਪ੍ਰਿੰਸੀਪਲ ਨਵਨੀਤ ਕੌਰ ਢਿੱਲੋਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਸਜਾਈਆਂ ਗਈਆਂ ਕਲਾਸਾਂ ਦਾ ਨਿਰੀਖਣ ਕੀਤਾ ਅਤੇ ਬਿਹਤਰੀਨ ਸਜਾਵਟ ਕਰਨ ਵਾਲੀਆਂ ਕਲਾਸਾਂ ਦੀਆਂ ਪੁਜ਼ੀਸ਼ਨਾਂ ਨਿਰਧਾਰਤ ਕੀਤੀਆਂ। ਇਸ ਮੌਕੇ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਇਸ ਨਾਲ ਹੋਣ ਵਾਲੇ ਹਵਾ ਤੇ ਧੁਨੀ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਅੰਤ ’ਚ ਪ੍ਰਿੰਸੀਪਲ ਨਵਨੀਤ ਕੌਰ ਢਿੱਲੋਂ ਨੇ ਸਮੂਹ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਾਤਾਵਰਨ ਦੀ ਸੁਰੱਖਿਆ ਅਤੇ ਸਾਫ਼-ਸੁਥਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਲਾਇਬ੍ਰੇਰੀ ਨੂੰ ਕਿਤਾਬਾਂ ਦੇ ਕੇ ਆਪਣਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।