ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਇਕ ਰੋਜ਼ਾ ਇਤਿਹਾਸਕ ਤੇ ਵਿੱਦਿਅਕ ਟੂਰ ਲਗਾਇਆ
ਤਲਵੰਡੀ ਸਾਬੋ, 10 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਇਤਿਹਾਸ ਵਿਭਾਗ ਅਤੇ ਧਰਮ ਅਧਿਐਨ ਵਿਭਾਗ ਵਲੋਂ ਵਿਦਿਆਰਥਣਾਂ ਦੇ ਇਤਿਹਾਸਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ 31 ਵਿਦਿਆਰਥਣਾਂ ਨੂੰ ਹਰਿਆਣਾ ਸਥਿਤ ਸਿੰਧੂ ਘਾਟੀ ਸੱਭਿਅਤਾ ਦੇ ਪ੍ਰਮੁੱਖ ਪੁਰਾਤੱਤਵ ਸਥਾਨ ਰਾਖੀਗੜ੍ਹੀ ਅਤੇ ਇਤਿਹਾਸਕ ਤੇ ਧਾਰਮਿਕ ਮਹੱਤਵ ਵਾਲੇ ਸਥਾਨ ਧਮਤਾਨ ਸਾਹਿਬ ਦਾ ਦੌਰਾ ਕਰਵਾਇਆ ਗਿਆ।
ਅਜੀਤ ਡੈਸਕ
11-11-2026