11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗਿੱਦੜਬਾਹਾ ਵਿਖੇ ਅਨਾਜ ਮੰਡੀ ਦੇ ਫ਼ੜ੍ਹ ਨੰਬਰ-1 ਵਿਚ ਭਰਿਆ ਸੀਵਰੇਜ ਦਾ ਪਾਣੀ ਢੇਰੀਆਂ ਅਤੇ ਗੱਟਿਆਂ ਵਿਚ ਪਏ ਝੋਨੇ ਦੇ ਭਿੱਜਣ ਕਾਰਨ ਵੱਡੇ ਨੁਕਸਾਨ ਦਾ ਖ਼ਦਸ਼ਾ

ਗਿੱਦੜਬਾਹਾ, 10 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਦੀ ਮਾਰਕਿਟ ਕਮੇਟੀ ਅਧੀਨ ਆਉਂਦੀ ਅਨਾਜ ਮੰਡੀ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਝੋਨੇ ਦੀਆਂ ਬੋਰੀਆਂ ਤੇ ਝੋਨੇ ਦੀਆਂ ਢੇਰੀਆਂ ਨੁਕਸਾਨੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਗਿੱਦੜਬਾਹਾ ਦੀ ਅਨਾਜ ਮੰਡੀ ਵਿਖੇ ਸੀਵਰੇਜ ਦੇ ਪਾਣੀ ਵਿਚ ਭਿੱਜੇ ਝੋਨੇ ਦੇ ਢੇਰ ਤੇ ਗੱਟੇ। 11-11-2026
ਗਿੱਦੜਬਾਹਾ, 10 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਦੀ ਮਾਰਕਿਟ ਕਮੇਟੀ ਅਧੀਨ ਆਉਂਦੀ ਅਨਾਜ ਮੰਡੀ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਝੋਨੇ ਦੀਆਂ ਬੋਰੀਆਂ ਤੇ ਝੋਨੇ ਦੀਆਂ ਢੇਰੀਆਂ ਨੁਕਸਾਨੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੂਜੇ ਪਾਸੇ ਕਿਸਾਨਾਂ ਤੇ ਮਜ਼ਦੂਰਾਂ ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦੇਣ ਦੇ ਦੋਸ਼ ਲਗਾਏ ਹਨ। ਇਸ ਸੰਬੰਧੀ ਕਿਸਾਨ ਜਗਦੇਵ ਸਿੰਘ ਵਿਰਕ ਕਲਾਂ ਨੇ ਦੱਸਿਆ ਕਿ ਗੰਦੇ ਪਾਣੀ ਕਾਰਨ ਉਸ ਦੇ ਕਰੀਬ 400 ਗੱਟੇ ਝੋਨਾ ਨੁਕਸਾਨਿਆ ਗਿਆ, ਜਦੋਂਕਿ ਹੁਣ ਸਵਾਲ ਇਹ ਹੈ ਕਿ ਇਸ ਖ਼ਰਾਬ ਹੋਏ ਝੋਨੇ ਨੂੰ ਕੌਣ ਖ਼ਰੀਦੇਗਾ ਅਤੇ ਹੋਏ ਨੁਕਸਾਨ ਦੀ ਭਰਪਾਈ ਕੌਣ ਕਰੇਗਾ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਸੰਬੰਧੀ ਮਾਰਕਿਟ ਕਮੇਟੀ ਦਾ ਕੋਈ ਵੀ ਅਧਿਕਾਰੀ ਮੌਕੇ ’ਤੇ ਨਹੀਂ ਪਹੁੰਚਿਆ ਅਤੇ ਨਾ ਹੀ ਉਨ੍ਹਾਂ ਦੀ ਸਮੱਸਿਆ ਸੁਣੀ ਜਾ ਰਹੀ ਹੈ। ਇਸੇ ਤਰ੍ਹਾਂ ਬਿਹਾਰ ਤੋਂ ਮੰਡੀ ਵਿਚ ਮਜ਼ਦੂਰੀ ਕਰਨ ਆਏ ਮਹਿਤਾਬ ਨੇ ਦੱਸਿਆ ਕਿ ਗੰਦੇ ਪਾਣੀ ਕਾਰਨ ਉਨ੍ਹਾਂ ਵਲੋਂ ਸਾਫ਼ ਕਰਕੇ ਭਰੇ ਗਏ ਕਰੀਬ 1000 ਗੱਟੇ ਗੰਦੇ ਪਾਣੀ ਦੀ ਮਾਰ ਹੇਠ ਆ ਗਏ ਹਨ। ਹੁਣ ਉਨ੍ਹਾਂ ਨੂੰ ਦੁਬਾਰਾ ਗੱਟੇ ਖ਼ਾਲੀ ਕਰਕੇ ਝੋਨਾ ਸੁਕਾਉਣ ਤੋਂ ਬਾਅਦ ਮੁੜ ਗੱਟਿਆਂ ਵਿਚ ਭਰਨਾ ਪਵੇਗਾ। ਇਸ ਕੰਮ ਲਈ ਵਾਧੂ ਮਿਹਨਤ ਕਰਨੀ ਪਵੇਗੀ, ਜਿਸ ਦੀ ਉਨ੍ਹਾਂ ਨੂੰ ਮਜ਼ਦੂਰੀ ਤੱਕ ਵੀ ਨਹੀਂ ਮਿਲਣੀ। ਮਜ਼ਦੂਰਾਂ ਨੇ ਮੰਡੀ ਵਿਚ ਪੀਣ ਵਾਲੇ ਪਾਣੀ ਦੇ ਮਾੜੇ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਆਰ.ਓ. ਦੇ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ ਅਤੇ ਉਨ੍ਹਾਂ ਨੂੰ ਧਰਤੀ ਹੇਠਲਾ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਸੰਬੰਧੀ ਮਾਰਕਿਟ ਕਮੇਟੀ ਦੇ ਸਕੱਤਰ ਅਨਿਲ ਖੁੰਗਰ ਨੇ ਕਿਹਾ ਕਿ ਗੰਦੇ ਪਾਣੀ ਦੀ ਸਮੱਸਿਆ ਦੀ ਜ਼ਿੰਮੇਵਾ ਰੀ ਮਾਰਕਿਟ ਕਮੇਟੀ ਦੀ ਨਹੀਂ, ਸਗੋਂ ਮੰਡੀ ਬੋਰਡ ਦੇ ਐੱਸ.ਡੀ.ਓ. ਦੀ ਹੈ ਕਿਉਕਿ ਇਸ ਸਭ ਦਾ ਪ੍ਰਬੰਧ ਤੇ ਦੇਖਰੇਖ ਉਨ੍ਹਾਂ ਵਲੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿਚ ਉਨ੍ਹਾਂ ਮੰਡੀ ਬੋਰਡ ਦੇ ਐੱਸ.ਡੀ.ਓ. ਗਿੱਦੜਬਾਹਾ ਨੂੰ ਲਿਖ਼ਤੀ ਪੱਤਰ ਵੀ ਜਾਰੀ ਕੀਤਾ ਹੈ। ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਦੋਸ਼ ਬੇਬੁਨਿਆਦ ਹਨ ਅਤੇ ਆਰ.ਓ. ਦਾ ਪਾਣੀ ਹੀ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਸੀਵਰੇਜ ਨਾਲ ਨੁਕਸਾਨੇ ਝੋਨੇ ਸੰਬੰਧੀ ਜ਼ਿੰਮੇਵਾਰੀ ਦੀ ਗੱਲ ਕਰਨ ’ਤੇ ਸਕੱਤਰ ਵਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ। ਮੰਡੀ ਬੋਰਡ ਦੇ ਐੱਸ.ਡੀ.ਓ. ਗੁਰਲਾਲ ਸਿੰਘ ਨੇ ਕਿਹਾ ਕਿ ਮੰਡੀ ਵਿਚ ਸਪਲਾਈ ਹੁੰਦੇ ਪਾਣੀ ਦੀ ਸਟੈਂਡ ਪੋਸਟ ਨੇੜਿਓਂ ਪਾਣੀ ਟੁੱਟਣ ਕਾਰਨ ਪਾਣੀ ਭਰਿਆ ਹੈ ਤੇ ਇਹ ਪਾਣੀ ਸੀਵਰੇਜ ਦਾ ਨਹੀਂ ਹੈ ਅਤੇ ਇਸ ਸਮੱਸਿਆ ਨੂੰ ਅੱਜ ਹੀ ਹੱਲ ਕਰ ਦਿੱਤਾ ਜਾਵੇਗਾ। ਜਦੋਂਕਿ ਮਾਰਕਿਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਨੇ ਦੱਸਿਆ ਕਿ ਉਕਤ ਸਮੱਸਿਆ ਮੰਡੀ ਵਿਚ ਸਥਿਤ ਇਕ ਸੀਵਰੇਜ ਮੇਨ ਹੋਲ ਕਾਰਨ ਪੈਦਾ ਹੋ ਰਹੀ ਹੈ, ਜਿਸ ਸੰਬੰਧੀ ਉਸ ਸਮੇਂ ਦੇ ਐੱਸ.ਡੀ.ਓ. ਨੂੰ ਪਾਈਪ ਪਾਉਣ ਲਈ ਕਿਹਾ ਗਿਆ ਸੀ, ਪ੍ਰੰਤੂ ਉਨ੍ਹਾਂ ਉਕਤ ਸਮੱਸਿਆ ਦਾ ਸਮੇਂ ਸਿਰ ਹੱਲ ਨਹੀਂ ਕੀਤਾ, ਜਿਸ ਕਾਰਨ ਅੱਜ ਇਹ ਸਮੱਸਿਆ ਪੇਸ਼ ਆਈ ਹੈ। ਖ਼ਰੀਦ ਏਜੰਸੀ ਵੇਅਰ ਹਾਊਸ ਦੇ ਇੰਸਪੈਕਟਰ ਸੁਨੀਲ ਗੋਇਲ ਨੇ ਦੱਸਿਆ ਕਿ ਇਸ ਸਮੱਸਿਆ ਸੰਬੰਧੀ ਕਰੀਬ 10 ਦਿਨ ਪਹਿਲਾਂ ਵੀ ਮਾਰਕਿਟ ਕਮੇਟੀ ਦੇ ਸਕੱਤਰ ਅਨਿਲ ਖੁੰਗਰ ਨੂੰ ਜਾਣੂ ਕਰਵਾਇਆ ਗਿਆ ਸੀ, ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ। ਸੜਕ ’ਤੇ ਝੋਨੇ ਦੇ ਗੱਟੇ ਲਗਾਉਣ ਸੰਬੰਧੀ ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਗ਼ਲਤ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਝੋਨੇ ਦੇ ਗੱਟੇ ਗਿੱਲੇ ਹੋਣ ਦੇ ਮਾਮਲੇ ਵਿਚ ਬਿਨਾਂ ਜਾਂਚ ਕੀਤੇ ਕੁਝ ਵੀ ਕਹਿਣਾ ਸੰਭਵ ਨਹੀਂ ਹੈ।
ਪਿਛਲੀ ਖ਼ਬਰ ਜ਼ਿਲ੍ਹੇ ’ਚ 7,77,188 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।