ਪੰਜਗਰਾਈਂ ਕਲਾਂ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫ਼ੇਰੀਆਂ ਸ਼ੁਰੂ
ਪੰਜਗਰਾਈਂ ਕਲਾਂ, 11 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਂ ਕਲਾਂ ਦੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਪਾਤਿਸ਼ਾਹੀ ਦੂਜੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫ਼ੇਰੀਆਂ ਅੱਜ ਸ਼ੁਰੂ ਹੋ ਗਈਆਂ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਅੱਜ ਪਹਿਲੀ ਪ੍ਰਭਾਤ ਫ਼ੇਰੀ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮਿਰਜ਼ਾ ਪੱਤੀ ਦੇ ਵੱਖ-ਵੱਖ ਪੜਾਵਾਂ ਅਤੇ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਤੋਂ ਹੁੰਦੀ ਹੋਈ ਆਪਣੇ ਆਰੰਭਕ ਸਥਾਨ ’ਤੇ ਸੰਪੂਰਨ ਹੋਈ।
ਅਜੀਤ ਡੈਸਕ
12-11-2026