12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਕੋਟਕਪੂਰਾ, 11 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਦੇ ਮਕਸਦ ਨਾਲ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਦੀ ਡਾਇਰੈਕਟਰ/ਪ੍ਰਿੰਸੀਪਲ ਸੁਰਿੰਦਰ ਕੌਰ ਵਲੋਂ ਆਪਣੇ ਦਸਵੰਧ ਵਿਚੋਂ ਸਕੂਲ ਦੇ 35 ਲੋੜਵੰਦ ਵਿਦਿਆਰਥੀਆਂ ਨੂੰ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਗਰਮ ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਵੰਡਿਆ ਗਿਆ।

ਅਜੀਤ ਡੈਸਕ 12-11-2026
ਕੋਟਕਪੂਰਾ, 11 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਦੇ ਮਕਸਦ ਨਾਲ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਦੀ ਡਾਇਰੈਕਟਰ/ਪ੍ਰਿੰਸੀਪਲ ਸੁਰਿੰਦਰ ਕੌਰ ਵਲੋਂ ਆਪਣੇ ਦਸਵੰਧ ਵਿਚੋਂ ਸਕੂਲ ਦੇ 35 ਲੋੜਵੰਦ ਵਿਦਿਆਰਥੀਆਂ ਨੂੰ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਗਰਮ ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਵੰਡਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕੋਟ, ਗਰਮ ਜਰਸੀਆਂ, ਪੈਂਟਾਂ, ਕਮੀਜ਼ਾਂ ਅਤੇ ਬੂਟ ਦਿੱਤੇ ਗਏ ਤਾਂ ਜੋ ਉਹ ਸਰਦੀ ਦੇ ਮੌਸਮ ਵਿਚ ਆਪਣੀ ਪੜ੍ਹਾਈ ਬਿਨਾਂ ਕਿਸੇ ਮੁਸ਼ਕਿਲ ਦੇ ਜਾਰੀ ਰੱਖ ਸਕਣ। ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਸਹਾਇਤਾ ਕਰਨਾ ਹਰੇਕ ਇਨਸਾਨ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵੀ ਕਾਰਜ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ। ਇਸ ਮੌਕੇ ਬਲਜੀਤ ਸਿੰਘ ਐਮ.ਡੀ., ਸੋਮਾ ਦੇਵੀ ਪ੍ਰਿੰਸੀਪਲ, ਸਤਵਿੰਦਰ ਕੌਰ, ਨਿਧੀ ਗਰਗ, ਨੇਹਾ ਜਿੰਦਲ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਜਿਉਣ ਵਾਲਾ ’ਚ ਇਕ ਰਾਤ ’ਚ ਦੋ ਟਰਾਂਸਫ਼ਾਰਮਰਾਂ ਦਾ ਤਾਂਬਾ ਚੋਰੀ ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਰਵੀ ਸ਼ਰਮਾ ਬਰਗਾੜੀ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।