12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ਜਵਾਨੀ ਬਚਾਓ ਸਾਈਕਲ ਯਾਤਰਾ’ 16 ਨਵੰਬਰ ਨੂੰ ਜੈਤੋ ਪਹੁੰਚੇਗੀ : ਗੁਰਸੇਵਕ ਸਿੰਘ ਜੈਤੋ

ਜੈਤੋ, 11 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਬਚਾਓ ਸਾਈਕਲ ਯਾਤਰਾ’ 16 ਨਵੰਬਰ ਨੂੰ ਹਲਕਾ ਜੈਤੋ ਵਿਖੇ ਪਹੁੰਚੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਜੈਤੋ ਚੇਅਰਮੈਨ ਐਸ.

ਅਜੀਤ ਡੈਸਕ 12-11-2026
ਜੈਤੋ, 11 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਬਚਾਓ ਸਾਈਕਲ ਯਾਤਰਾ’ 16 ਨਵੰਬਰ ਨੂੰ ਹਲਕਾ ਜੈਤੋ ਵਿਖੇ ਪਹੁੰਚੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਜੈਤੋ ਚੇਅਰਮੈਨ ਐਸ.ਸੀ. ਡਿਪਾਰਟਮੈਂਟ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨੇ ਦੱਸਿਆ ਕਿ ਇਹ ਸਾਈਕਲ ਯਾਤਰਾ 16 ਨਵੰਬਰ ਨੂੰ ਸਵੇਰੇ 10 ਵਜੇ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਪਹੁੰਚੇਗੀ ਅਤੇ ਸਰਾਵਾਂ, ਗੁਰੂਸਰ, ਬਹਿਬਲ ਕਲਾਂ ਅਤੇ ਬਰਗਾੜੀ ਵਿਖੇ ਪਹੁੰਚੇਗੀ। ਇਸ ਦੌਰਾਨ ਯਾਤਰਾ ਦੇ ਆਗੂ ਬਹਿਬਲ ਕਲਾਂ ਵਿਖੇ ਸ਼ਹੀਦ ਭਾਈ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਵੀ ਜਾਣਗੇ। ਗੁਰਸੇਵਕ ਸਿੰਘ ਜੈਤੋ ਨੇ ਦੱਸਿਆ ਕਿ ਇਸ ਯਾਤਰਾ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਸ ਰੈਲੀ ਵਿਚ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀਆਂ ਦਾ ਖੇਤੀਬਾੜੀ ਫ਼ਾਰਮ ਦਾ ਵਿਦਿਅਕ ਦੌਰਾ ਕਰਵਾਇਆ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।