14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਖਬੀਰ ਸਿੰਘ ਬਾਦਲ ਦਾ ਜੈਤੋ ਪੁੱਜਣ ’ਤੇ ਭਰਵਾਂ ਸਵਾਗਤ

ਜੈਤੋ, 12 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁੱਜਣ ’ਤੇ ਪਾਰਟੀ ਦੇ ਨੌਜਵਾਨ ਆਗੂ ਰਾਕੇਸ਼ ਕੁਮਾਰ ਘੋਚਾ ਵਲੋਂ ਆਪਣੀ ਦੁਕਾਨ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਤੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਅਜੀਤ ਡੈਸਕ 13-11-2026
ਜੈਤੋ, 12 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁੱਜਣ ’ਤੇ ਪਾਰਟੀ ਦੇ ਨੌਜਵਾਨ ਆਗੂ ਰਾਕੇਸ਼ ਕੁਮਾਰ ਘੋਚਾ ਵਲੋਂ ਆਪਣੀ ਦੁਕਾਨ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਤੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਰਾਕੇਸ਼ ਕੁਮਾਰ ਘੋਚਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੌਜੂਦਗੀ ’ਚ ਹੋਈ ਇਸ ਮੁਲਾਕਾਤ ਦੌਰਾਨ ਪਾਰਟੀ ਦੀਆਂ ਸਰਗਰਮੀਆਂ ਤੇ ਹਲਕਾ ਜੈਤੋ ਵਿਚ ਪਾਰਟੀ ਦੇ ਜਥੇਬੰਦਕ ਕੰਮਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਦਾ ਜੈਤੋ ਪੁੱਜਣਾ ਉਨ੍ਹਾਂ ਲਈ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਾਰਟੀ ਆਗੂਆਂ ਨਾਲ ਮਿਲ ਕੇ ਕੰਮ ਕਰਦੇ ਰਹਿਣਗੇ।
ਪਿਛਲੀ ਖ਼ਬਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਮੁੱਖ ਲੋੜ : ਸਪੀਕਰ ਸੰਧਵਾਂ ਅਗਲੀ ਖ਼ਬਰ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਸਾਦਿਕ ਪਿੰਡ ਨੂੰ 4 ਕੂੜੇ ਵਾਲੇ ਡੰਪ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।