14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁਰਪੁਰਬ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ 15 ਨੂੰ

ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਸਥਾਨਕ ਗੁਰੂ ਨਾਨਕ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਤੇ ਭਗਤ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਰੰਗ ਭਰੋ, ਦਸਤਾਰ ਸਜਾਉਣ ਤੇ ਲਿਖਤੀ ਇਮਤਿਹਾਨ ਮੁਕਾਬਲੇ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ 15 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2:30 ਵਜੇ ਕਰਵਾਏ ਜਾ ਰਹੇ ਹਨ। ਸੰਸਥਾ ਦੇ ਪ੍ਰਮੁੱਖ ਆਗੂ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਨੇ ਦੱਸਿਆ ਕਿ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ ਹੈ।

ਅਜੀਤ ਡੈਸਕ 13-11-2026
ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਸਥਾਨਕ ਗੁਰੂ ਨਾਨਕ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਤੇ ਭਗਤ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਰੰਗ ਭਰੋ, ਦਸਤਾਰ ਸਜਾਉਣ ਤੇ ਲਿਖਤੀ ਇਮਤਿਹਾਨ ਮੁਕਾਬਲੇ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ 15 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2:30 ਵਜੇ ਕਰਵਾਏ ਜਾ ਰਹੇ ਹਨ। ਸੰਸਥਾ ਦੇ ਪ੍ਰਮੁੱਖ ਆਗੂ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਨੇ ਦੱਸਿਆ ਕਿ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ ਹੈ। ਪਹਿਲੀ ਤੋਂ ਚੌਥੀ ਜਮਾਤ ਤੱਕ ਸੁੰਦਰ ਲਿਖਾਈ ਤੇ ਰੰਗ ਭਰੋ, ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਰੰਗ ਭਰੋ, ਸੁੰਦਰ ਲਿਖਾਈ ਤੇ ਦਸਤਾਰ ਸਜਾਉਣ ਦਾ ਮੁਕਾਬਲਾ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਦਸਤਾਰ ਸਜਾਉਣ ਅਤੇ ਲਿਖਤੀ ਇਮਤਿਹਾਨ ਮੁਕਾਬਲਾ ਹੋਵੇਗਾ। ਲਿਖਤੀ ਇਮਤਿਹਾਨ ਐਸ.ਜੀ.ਪੀ.ਸੀ. ਦੀ ਕਿਤਾਬ ‘ਭਗਤ ਰਵਿਦਾਸ ਜੀਵਨ ਦਰਸ਼ਨ’ ਵਿਚੋਂ ਹੋਵੇਗਾ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਭਗਤ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਿਤ ਸਵਾਲ ਵੀ ਪੁੱਛੇ ਜਾਣਗੇ ਅਤੇ ਸਹੀ ਉੱਤਰ ਦੇਣ ਵਾਲਿ ਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ 227 ਬੋਤਲਾਂ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।