13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੁਰਾਣੀ ਅਨਾਜ ਮੰਡੀ ’ਚ ਦੁਕਾਨਦਾਰ ਨਾਲ ਗੁੰਡਾਗਰਦੀ, ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ

ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਨੌਜਵਾਨਾਂ ਦੇ ਇਕ ਗਰੁੱਪ ਵਲੋਂ ਗੁੰਡਾਗਰਦੀ ਕਰਦਿਆਂ ਇਕ ਕਾਰੋਬਾਰੀ ਤੇ ਉਸਦੇ ਪੁੱਤਰ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਕਾਰੋਬਾਰੀ ਦਾ ਪੁੱਤਰ ਜੈ ਸੇਠੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

ਅਜੀਤ ਡੈਸਕ 13-11-2026
ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਨੌਜਵਾਨਾਂ ਦੇ ਇਕ ਗਰੁੱਪ ਵਲੋਂ ਗੁੰਡਾਗਰਦੀ ਕਰਦਿਆਂ ਇਕ ਕਾਰੋਬਾਰੀ ਤੇ ਉਸਦੇ ਪੁੱਤਰ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਕਾਰੋਬਾਰੀ ਦਾ ਪੁੱਤਰ ਜੈ ਸੇਠੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੇ ਵਿਰੋਧ ਵਿਚ ਪੁਰਾਣੀ ਅਨਾਜ ਮੰਡੀ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਵਪਾਰੀਆਂ ਨੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਵਲੋਂ ਜਲਦ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸਮੁੱਚੇ ਸ਼ਹਿਰ ਵਿਚ ਹੜਤਾਲ ਕਰਵਾਈ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਦੇਰ ਸ਼ਾਮ ਦੀ ਹੈ। ਪੁਰਾਣੀ ਅਨਾਜ ਮੰਡੀ ਵਿਚ ਹੋਲਸੇਲ ਕਰਿਆਨੇ ਦਾ ਕਾਰੋਬਾਰ ਕਰਨ ਵਾਲੇ ਅਮਿਤ ਸੇਠੀ ਦੇ ਪੁੱਤਰ ਜੈ ਸੇਠੀ ਦੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਨੌਜਵਾਨਾਂ ਨੇ ਜੈ ਸੇਠੀ ਨਾਲ ਧੱਕਾ-ਮੁੱਕੀ ਕੀਤੀ। ਜਦੋਂ ਉਸਦੇ ਪਿਤਾ ਅਮਿਤ ਸੇਠੀ ਨੇ ਦਖ਼ਲ ਦੇ ਕੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਨਾਲ ਵੀ ਧੱਕਾ-ਮੁੱਕੀ ਕੀਤੀ। ਮੁੱਢਲੀ ਤਕਰਾਰ ਤੋਂ ਬਾਅਦ ਨੌਜਵਾਨ ਉੱਥੋਂ ਚਲੇ ਗਏ, ਪਰ ਕੁਝ ਸਮੇਂ ਬਾਅਦ ਉਹ ਆਪਣੇ ਹੋਰ ਸਾਥੀਆਂ ਨੂੰ ਨਾਲ ਲੈ ਕੇ ਪਿਸਤੌਲ ਅਤੇ ਹੋਰ ਹਥਿਆਰ ਲੈ ਕੇ ਮੁੜ ਮੌਕੇ ’ਤੇ ਪਹੁੰਚ ਗਏ ਅਤੇ ਅਮਿਤ ਸੇਠੀ ਤੇ ਉਸਦੇ ਪੁੱਤਰ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਜੈ ਸੇਠੀ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ। ਇਸ ਘਟਨਾ ਤੋਂ ਬਾਅਦ ਅੱਜ ਵਪਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਪਾਰ ਮੰਡਲ ਦੇ ਪ੍ਰਧਾਨ ਵਰਿੰਦਰ ਸ਼ਾਹ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਵਪਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ’ਚ ਪੁਲਿਸ ਨੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਵਪਾਰ ਮੰਡਲ ਸਮੁੱਚੇ ਸ਼ਹਿਰ ਵਿਚ ਹੜਤਾਲ ਕਰਨ ਲਈ ਮਜਬੂਰ ਹੋਵੇਗਾ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਭਾਜਪਾ ਆਗੂ ਸੰਦੀਪ ਸਿੰਘ ਸੰਨੀ ਬਰਾੜ ਅਤੇ ਡਾ. ਸੰਜੀਵ ਗੋਇਲ ਨੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ। ਉੱਧਰ ਥਾਣਾ ਸਿਟੀ ਦੇ ਐਸ. ਐਚ. ਓ ਰਾਜਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਜ਼ਖ਼ਮੀ ਦੁਕਾਨਦਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਹੈਰੋਇਨ ਸਮੇਤ 2 ਨੌਜਵਾਨ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।