ਨਸ਼ੇ ਦੀ ਹਾਲਤ ’ਚ ਦੋ ਵਿਅਕਤੀ ਕਾਬੂ
ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ) –ਪੁਲਿਸ ਵਲੋਂ ਵੱਖ ਵੱਖ ਜਨਤਕ ਥਾਵਾਂ ਤੋਂ ਨਸ਼ਾ ਕਰਦੇ ਦੋ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
14-11-2026