ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਇਕੱਤਰਤਾ ਭਾਈ ਪਰਵਿੰਦਰ ਸਿੰਘ ਝੋਟੇ ਦੀ ਯਾਦ ’ਚ ਪੰਜ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਸੰਬੰਧਿਤ ਆਗੂਆਂ ਸੁਖਵਿੰਦਰ ਸਿੰਘ ਸੰਧੂ ਵਾਸੀ ਬਾਬਾ ਬਿਧੀ ਚੰਦ ਨਗਰ ਕਬਰਵਾਲਾ ਰੋਡ ਅਤੇ ਹਰਮਨਦੀਪ ਸਿੰਘ ਬਰਾੜ ਵਾਸੀ ਪੱਤੀ ਪੁਜਾਰੀਆਂ ਵਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਇਕੱਤਰਤਾ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਸਾਥੀਆਂ ਨੇ ਭਾਈ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਉਨ੍ਹਾਂ ਦੀ ਯਾਦ ਵਿਚ ਅਰਦਾਸ ਕੀਤੀ।
ਅਜੀਤ ਡੈਸਕ
17-11-2026