16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਚਰਨਜੀਤ ਸਿੰਘ ਚੰਨੀ ਦੇ ਕਾਫ਼ਲੇ ਨੂੰ ਆਪ’ ਮਹਿਲਾ ਵਰਕਰਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)-ਜਵਾਨੀ ਸੰਭਾਲ ਸਾਈਕਲ ਯਾਤਰਾ ’ਤੇ ਫ਼ਰੀਦਕੋਟ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮ ਆਦਮੀ ਪਾਰਟੀ ਦੀ ਮਹਿਲਾ ਵਰਕਰਾਂ ਨੇ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਆਮ ਆਦਮੀ ਪਾਰਟੀ ਦੀ ਆਗੂ ਐਡਵੋਕੇਟ ਸਰਬਜੀਤ ਕੌਰ ਨੇ ਕੀਤੀ।

ਅਜੀਤ ਡੈਸਕ 17-11-2026
ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)-ਜਵਾਨੀ ਸੰਭਾਲ ਸਾਈਕਲ ਯਾਤਰਾ ’ਤੇ ਫ਼ਰੀਦਕੋਟ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮ ਆਦਮੀ ਪਾਰਟੀ ਦੀ ਮਹਿਲਾ ਵਰਕਰਾਂ ਨੇ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਆਮ ਆਦਮੀ ਪਾਰਟੀ ਦੀ ਆਗੂ ਐਡਵੋਕੇਟ ਸਰਬਜੀਤ ਕੌਰ ਨੇ ਕੀਤੀ। ਐਡਵੋਕੇਟ ਸਰਬਜੀਤ ਕੌਰ ਨੇ ਦੋਸ਼ ਲਗਾਇਆ ਕਿ ਆਪਣੇ ਆਪ ਨੂੰ ਦਲਿਤਾਂ ਦਾ ਮਸੀਹਾ ਕਹਿਣ ਵਾਲੇ ਚਰਨਜੀਤ ਸਿੰਘ ਚੰਨੀ ਦਾ ਅਸਲ ਚਿਹਰਾ ਦਲਿਤ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਚੰਨੀ ਨੇ ਦਲਿਤ ਆਗੂ ਨਾਲ ਕਥਿਤ ਤੌਰ ’ਤੇ ਬਦਸਲੂਕੀ ਕਰਨ ਵਾਲੇ ਬਰਿੰਦਰ ਸਿੰਘ ਢਿੱਲੋਂ ਦੇ ਮਾਮਲੇ ਵਿਚ ਚੁੱਪ ਧਾਰੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਸਿੱਖਾਂ ਅਤੇ ਦਲਿਤ ਭਾਈਚਾਰੇ ਦੇ ਹਿੱਤਾਂ ਵਿਰੁੱਧ ਕੰਮ ਕਰ ਰਹੀ ਹੈ। ਕਾਂਗਰਸ ਵਲੋਂ ਦਲਿਤ ਆਗੂ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਕਰਨ ਵਾਲੇ ਆਪਣੇ ਆਗੂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਐਡਵੋਕੇਟ ਸਰਬਜੀਤ ਕੌਰ ਨੇ ਦੱਸਿਆ ਕਿ ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰ ਚਰਨਜੀਤ ਸਿੰਘ ਚੰਨੀ ਤੋਂ ਜਵਾਬ ਮੰਗਣ ਲਈ ਫ਼ਰੀਦਕੋਟ ਵਿਚ ਇਕੱਠੇ ਹੋਏ ਸਨ ਅਤੇ ਰੋਸ ਵਜੋਂ ਕਾਲੇ ਝੰਡੇ ਦਿਖਾਏ ਗਏ।
ਪਿਛਲੀ ਖ਼ਬਰ ਸ਼ਹਿਰ ਵਾਸੀਆਂ ਵਲੋਂ ਮੇਲਾ ਮਾਘੀ ਨੂੰ ਟਿਕਟ ਮੁਕਤ ਕਰਨ ਅਤੇ ਹੋਰ ਸੁਧਾਰਾਂ ਦੀ ਮੰਗ ਅਗਲੀ ਖ਼ਬਰ ਪੰਜਾਬ ’ਚ ਪਿੰਡਾਂ ਤੋਂ ਸ਼ਹਿਰਾਂ ਤੱਕ ਨਸ਼ਿਆਂ ਦਾ ਜਾਲ ਫ਼ੈਲ ਚੁੱਕਿਆ- ਚੰਨੀ ਕੋਟਕਪੂਰਾ ’ਚ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।