16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਨਸ਼ਿਆਂ ਦੀ ਦਲਦਲ ਵੱਲ ਧੱਕਿਆ- ਚੰਨੀ

ਸਾਦਿਕ, 16 ਨਵੰਬਰ (ਆਰ. ਐਸ.

ਅਜੀਤ ਡੈਸਕ 17-11-2026
ਸਾਦਿਕ, 16 ਨਵੰਬਰ (ਆਰ.ਐਸ.ਧੁੰਨਾ)- ‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਨਸ਼ਿਆਂ ਦੀ ਦਲਦਲ ’ਚ ਧੱਕ ਦਿੱਤਾ ਹੈ ਅਤੇ ਨੌਜਵਾਨ ਵਰਗ ਨੂੰ ਗੈਂਗਸਟਰ ਬਣਾ ਕੇ ਰੱਖ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਪਿੰਡ ਮਚਾਕੀ ਕਲਾਂ ਵਿਖੇ ਪੁੱਜਣ ’ਤੇ ਸਾਬਕਾ ਸਰਪੰਚ ਗੁਰਸ਼ਵਿੰਦਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਇਹ ਯਾਤਰਾ ਨਸ਼ਿਆਂ, ਗੈਂਗਸਟਰਵਾਦ, ਮਾਇਨਿੰਗ ਅਤੇ ਰਿਸ਼ਵਤਖੋਰੀ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਝਾੜੂ ਸਰਕਾਰ ਆਈ ਹੈ ਇਸ ਨੇ ਘਰ-ਘਰ ਨਸ਼ਾ ਵਾੜ ਦਿੱਤਾ ਹੈ ਅਤੇ ਸਾਡੇ ਨੌਜਵਾਨ ਇਸਦੀ ਦਲਦਲ ਵਿਚ ਫ਼ਸਦੇ ਜਾ ਰਹੇ ਹਨ ਤੇ ਜਿਹੜੇ ਬੱਚ ਗਏ ਹਨ ਦੇ ਹੱਥਾਂ ਵਿਚ ਰਿਵਾਲਵਰ ਫ਼ੜਾ ਕੇ ਗੈਂਗਸਟਰ ਬਣਾ ਦਿੱਤਾ ਹੈ। ਆਪ ਸਰਕਾਰ ਦੇ ਲੀਡਰ ਗੈਂਗਸਟਰਾਂ ਅਤੇ ਨਸ਼ਾ ਸੌਦਾਗਰਾਂ ਦੀ ਸਰਪ੍ਰਸਤੀ ਕਰ ਰਹੇ ਹਨ ਅਤੇ ਜੋ ਨਸ਼ੇ ਵੇਚਦੇ ਹਨ ਨੂੰ ਸਰਕਾਰ ਵਲੋਂ ਅਸਲੇ ਦੇ ਲਾਇਸੰਸ ਦਿੱਤੇ ਗਏ ਹਨ ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਨਸ਼ਿਆਂ ’ਤੇ ਕਾਬੂ ਪਾਇਆ ਸੀ ਅਤੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਿਵੇਂ ਬਿਜਲੀ ਦੇ ਬਿੱਲ, ਸੀਵਰੇਜ ਦੇ ਬਿੱਲ, ਪਾਣੀ ਦੇ ਬਿੱਲ ਆਦਿ ਮਾਫ਼ ਕੀਤੇ ਅਤੇ ਬਿਜਲੀ ਤਿੰਨ ਰੁਪਏ ਪ੍ਰਤੀ ਯੂਨਿਟ ਸਸਤੀ ਕਰਕੇ ਪੰਜਾਬ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਸੀ ਅਤੇ ਖੇਤੀ ਲਈ ਟੇਲਾਂ ’ਤੇ ਨਹਿਰੀ ਪਾਣੀ ਵੀ ਪੁੱਜਦਾ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਨਰਮੇ ਨੂੰ ਸੂੰਡੀ ਪੈ ਗਈ ਸੀ ਦਾ ਪਹਿਲੀ ਵਾਰ ਵੱਧ ਤੋਂ ਵੱਧ ਮੁਆਵਜਾ ਕਿਸਾਨਾਂ ਨੂੰ ਦਿੱਤਾ ਗਿਆ ਸੀ ਪਰ ‘ਆਪ’ ਦੀ ਸਰਕਾਰ ਵਲੋਂ ਕੁਝ ਮਹੀਨੇ ਪਹਿਲਾਂ ਹੋਈ ਭਾਰੀ ਗੜੇਮਾਰੀ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਇਕ ਰੁਪਈਆ ਵੀ ਮੁਆਵਜ਼ਾ ਅਜੇ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਫ਼ਿਰ ਤੋਂ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹੋ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦਾ ਸਾਥ ਦੇ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਦਿਓ। ਇਸ ਮੌਕੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਾਬਕਾ ਵਿਧਾਇਕ ਫ਼ਰੀਦਕੋਟ ਨੇ ਕਿਹਾ ਕਿ ਫ਼ਰੀਦਕੋਟ ਹਲਕੇ ਦਾ ਵਿਕਾਸ ਸਿਰਫ਼ ਕਾਂਗਰਸ ਨੇ ਕੀਤਾ ਹੈ ਅਤੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੌਜੂਦਾ ਆਪ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਇਕ ਪੈਸਾ ਨਹੀਂ ਦਿੱਤਾ ਹੈ। ਗੁਰਸ਼ਵਿੰਦਰ ਸਿੰਘ ਬਰਾੜ ਨੇ ਆਏ ਹੋਏ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਰਾਣਾ ਗੁਰਜੀਤ ਸਿੰਘ, ਜੈਸ਼ਨਪ੍ਰੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਦਵਿੰਦਰ ਸਿੰਘ ਘੁਬਾਇਆ ਸਾਬਕਾ ਵਿਧਾਇਕ, ਮੋਂਟੂ ਵੋਹਰਾ, ਅਜੈਪਾਲ ਸਿੰਘ ਸੰਧੂ, ਹਰਵਿੰਦਰ ਸਿੰਘ ਟਿੱਕਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਫ਼ਰੀਦਕੋਟ, ਸਾਬਕਾ ਚੇਅਰਮੈਨ ਦੀਪਕ ਕੁਮਾਰ ਸੋਨੂੰ, ਨੰਬਰਦਾਰ ਸੁਖਵੀਰ ਮਰਾੜ, ਜਬਰਜੰਗ ਸਿੰਘ ਬਰਾੜ ਪਿੰਡੀ ਬਲੋਚਾਂ, ਰਮਨਦੀਪ ਸਿੰਘ ਪਿੰਡੀ ਬਲੋਚਾਂ, ਬਲਦੇਵ ਸਿੰਘ ਘੁਗਿਆਣਾ, ਸਰਬਜੀਤ ਸਿੰਘ ਬਰਾੜ, ਭੁਪਿੰਦਰ ਸਿੰਘ ਢਿੱਲੋਂ, ਦਲਜੀਤ ਸਿੰਘ ਢਿੱਲੋਂ, ਅਮਨਪ੍ਰੀਤ ਸਿੰਘ ਢਿੱਲੋਂ, ਲਖਵੀਰ ਸਿੰਘ ਲੱਖਾ ਵਾਈਸ ਚੇਅਰਮੈਨ ਬਲਾਕ ਸੰਮਤੀ ਫ਼ਰੀਦਕੋਟ, ਸਰਬਜੀਤ ਸਿੰਘ ਧਾਲੀਵਾਲ ਮਚਾਕੀ ਖੁਰਦ, ਰਾਜਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਮੈਂਬਰ ਬਲਾਕ ਸੰਮਤੀ, ਬਲਜਿੰਦਰ ਸਿੰਘ ਭੁੱਲਰ, ਲਖਵੀਰ ਸਿੰਘ ਲੱਖਾ, ਗੁਰਭੇਜ ਸਿੰਘ ਸੈਦੇਕੇ, ਗਗਨ ਜੰਡਵਾਲਾ, ਸਰਪੰਚ ਸਰਬਣ ਸਿੰਘ ਡੋਡ, ਸਰਪੰਚ ਬਲਜਿੰਦਰ ਸਿੰਘ ਔਲਖ, ਕੁਲਦੀਪ ਸਿੰਘ ਕੀਪਾ ਬਰਾੜ, ਰਣਧੀਰ ਸਿੰਘ ਧੀਰਾ, ਕੁਲਦੀਪ ਸਿੰਘ ਦੀਪ ਸਿੰਘ ਵਾਲਾ, ਨੈਬ ਸਿੰਘ ਜੰਡਵਾਲਾ, ਰਣਜੀਤ ਸਿੰਘ ਡੋਡ ਮੈਂਬਰ ਬਲਾਕ ਸੰਮਤੀ, ਬੋਹੜ ਸਿੰਘ ਸੰਧੂ, ਸੁਖਦੇਵ ਸਿੰਘ ਬਰਾੜ ਆਦਿ ਤੋਂ ਇਲਾਵਾ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ। ਇਸ ਉਪਰੰਤ ਇਹ ਯਾਤਰਾ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਈ।
ਪਿਛਲੀ ਖ਼ਬਰ ਸੂਬਾ ਬਾਦਲ, ਯਾਦੀ ਜ਼ੈਲਦਾਰ, ਰਣਜੀਤ ਔਲਖ ਸਮੇਤ ਅਨੇਕਾਂ ਆਗੂਆਂ ਨੇ ਰਵੀ ਬਰਗਾੜੀ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਤੇ ਹੋਰ ਆਗੂ ਗਿਆਨੀ ਜੈਲ ਸਿੰਘ ਯਾਦਗਾਰੀ ਸਥਾਨ ’ਤੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।