18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸੰਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਝੂਠੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਚ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਵੱਖ-ਵੱਖ ਵਿਅਕਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰ ਕੋਟਕਪੂਰਾ ਵਿਖੇ ਸਰਕਾਰ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਉਂਦੇ ਹੋਏ। ਅਜੀਤ ਤਸਵੀਰ 19-11-2026
ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਚ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਵੱਖ-ਵੱਖ ਵਿਅਕਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਮੁੱਖ ਸਲਾਹਕਾਰ ਬਲਦੇਵ ਸਿੰਘ ਸਹਿਦੇਵ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਅਸ਼ੋਕ ਕੌਸ਼ਲ, ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਤਰਸੇਮ ਨਰੂਲਾ, ਮੰਦਰ ਸਿੰਘ ਲੈਕਚਰਾਰ, ਕੁਲਜੀਤ ਸਿੰਘ ਬੰਬੀਹਾ, ਜਸਵਿੰਦਰ ਸਿੰਘ ਬਰਾੜ ਸੇਵਾ ਮੁਕਤ ਪੇਂਡੂ ਵਿਕਾਸ ਅਧਿਕਾਰੀ ਅਤੇ ਅਮਰਜੀਤ ਕੌਰ ਛਾਬੜਾ ਨੇ ਪਿਛਲੇ ਸਮੇਂ ਦੌਰਾਨ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਹੋਏ ਵੱਖ-ਵੱਖ ਐਕਸ਼ਨਾਂ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤੀ ਜਾ ਰਹੀ ਭਰਵੀਂ ਸ਼ਮੂਲੀਅਤ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿਰਫ਼ 8 ਫ਼ੀਸਦੀ ਅਤੇ 3 ਫ਼ੀਸਦੀ ਡੀ.ਏ ਦੇਣ ਸਮੇਂ ਜਾਰੀ ਕੀਤੇ ਗਏ ਪੱਤਰਾਂ ਨੂੰ ਭਗਵੰਤ ਮਾਨ ਸਰਕਾਰ ਵਲੋਂ ਡੀ.ਏ ਨੂੰ ਕੇਂਦਰੀ ਪੈਟਰਨ ਨਾਲੋਂ ਡੀਲਿੰਕ ਕਰਨ ਦੀ ਕੋਝੀ ਕਾਰਵਾਈ ਕਰਾਰ ਦਿੱਤਾ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਕੱਲ੍ਹ ਮਿਤੀ 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸਾਂਝੀ ਤਾਲਮੇਲ ਕਮੇਟੀ ਵਲੋਂ ਲਗਾਏ ਗਏ 7 ਰੋਜਾ ਪੱਕੇ ਮੋਰਚੇ ਦੇ ਆਖ਼ਰੀ ਦਿਨ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਆ ਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਕਾਇਆ ਪਈਆਂ ਡੀ.ਏ ਦੀਆਂ ਸਾਰੀਆਂ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮਿਤੀ 15 ਜਨਵਰੀ 2015 ਅਤੇ ਮਿਤੀ 17 ਜੁਲਾਈ 2020 ਦੇ ਪੱਤਰ ਤੁਰੰਤ ਵਾਪਸ ਲਏ ਜਾਣ, ਸਮੂਹ ਸਕੀਮ ਵਰਕਰਾਂ ਵਾਸਤੇ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ, ਆਮ ਆਦਮੀ ਪਾਰਟੀ ਵਲੋਂ ਸਾਲ 2022 ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਦੇ ਪੈਨਸ਼ਨਰਾਂ ਨਾਲ ਕੀਤੇ ਗਏ ਸਾਰੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ ਆਦਿ। ਉਪਰੰਤ ਪੈਨਸ਼ਨਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਵਲੋਂ 18 ਨਵੰਬਰ 2022 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਚਾਰ ਸਾਲਾਂ ਬਾਅਦ ਵੀ ਲਾਗੂ ਨਾ ਕਰਨ ਨੂੰ ਝੂਠਾ ਨੋਟੀਫਿਕੇਸ਼ਨ ਕਰਾਰ ਦਿੰਦੇ ਹੋਏ ਇਸ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਪੈਨਸ਼ਨਰ ਆਗੂ ਮੁਖਤਿਆਰ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਗੇਜ ਰਾਮ ਭੌਰਾ, ਸੁਖਮੰਦਰ ਸਿੰਘ ਰਾਮਸਰ, ਪਿ੍ੰਸੀਪਲ ਹਰੀ ਚੰਦ ਧਿੰਗੜਾ, ਤਾਰਾ ਸਿੰਘ ਲੈਕਚਰਾਰ, ਹਰਦੀਪ ਸਿੰਘ ਲੈਕਚਰਾਰ, ਰਾਜੀਵ ਕੌਸ਼ਲ ਸਿਹਤ ਵਿਭਾਗ, ਜਸਪਾਲ ਸਿੰਘ, ਵਿਨੋਦ ਕੁਮਾਰ ਧਵਨ ਲੈਕਚਰਾਰ, ਹਰਦੇਵ ਸਿੰਘ ਗਿੱਲ, ਬਲਵਿੰਦਰ ਸਿੰਘ ਬਰਾੜ, ਗੁਲਵੰਤ ਸਿੰਘ ਔਲਖ, ਸੁਖਦਰਸ਼ਨ ਸਿੰਘ ਗਿੱਲ , ਕੁਲਦੀਪ ਸਿੰਘ ਸਹਿਦੇਵ, ਮਲਕੀਤ ਸਿੰਘ ਢਿੱਲਵਾਂ ਅਤੇ ਬਲਵਿੰਦਰ ਸਿੰਘ ਸਿੱਧੂ ਬਰਾੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਨੂੰ ਅਧੂਰੀ ਕੰਬਾਈਨ ਵੇਚਣ ਵਾਲੇ ਡੀਲਰ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।