19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 19-11-2026
ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਪੁਲ ਸੇਮ ਨਾਲਾ ਪਿੱਪਲੀ ਤੋਂ ਲਿੰਕ ਰੋਡ ਅਰਾਈਆਂ ਵਾਲਾ ਪੁੱਜੇ ਤਾਂ ਉੱਥੇ ਖੜ੍ਹੇ ਲਖਵੀਰ ਸਿੰਘ ਗੱਗੂ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਭਾਗਥਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 20 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਹਿਊਮਨ ਰਾਈਟਸ ਕਮਿਸ਼ਨ ਦੀ ਕੋਰ ਕਮੇਟੀ ਨੇ ਸਿਵਲ ਹਸਪਤਾਲ ਫ਼ਰੀਦਕੋਟ ਦਾ ਕੀਤਾ ਦੌਰਾ ਅਗਲੀ ਖ਼ਬਰ ਐਸ.ਐਸ.ਪੀ ਗੁਰਬੰਸ ਸਿੰਘ ਬੈਂਸ ਨੇ ਸਪੈਸ਼ਲ ਨਾਕਾ ਪੁਆਇੰਟਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।