ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ
ਕੋਟਕਪੂਰਾ, 18 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)-ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਮਾਤਾ ਦਇਆ ਕੌਰ ਦੇ ਨਜ਼ਦੀਕ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ। ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਇਲਾਕੇ ਵਿਚ ਸੜਕਾਂ ਦੇ ਨਵੀਨੀਕਰਨ ਤੋਂ ਲੈ ਕੇ ਸੀਵਰੇਜ ਪ੍ਰਬੰਧਾਂ ਅਤੇ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ।
ਅਜੀਤ ਡੈਸਕ
19-11-2026