20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

15 ਸਾਲਾਂ ਤੋਂ ਅਣਸੁਰੱਖਿਅਤ ਪਈ ਪ੍ਰੀਯਾਦਰਸ਼ਨੀ ਕਮਿਊਨਿਟੀ ਹਾਲ ਦੀ ਇਮਾਰਤ ਨੇ ਧਾਰਿਆ ਖੰਡਰ ਦਾ ਰੂਪ

ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹਿਰ ਦੇ ਵਿਚਕਾਰ ਸਥਿਤ ਇੰਦਰਾ ਪ੍ਰੀਯਾਦਰਸ਼ਨੀ ਕਮਿਊਨਟੀ ਹਾਲ ਜੋ ਕਦੇ ਲੋੜਵੰਦ ਪਰਿਵਾਰਾਂ ਦੇ ਵਿਆਹ-ਸ਼ਾਦੀਆਂ ਤੋਂ ਲੈ ਕੇ ਸਮਾਜਿਕ ਅਤੇ ਸੱਭਿਆਚਾਰਕ ਸਮਾਗਮਾਂ ਤੱਕ ਦਾ ਮੁੱਖ ਕੇਂਦਰ ਹੁੰਦਾ ਸੀ, ਅੱਜ ਸਰਕਾਰੀ ਅਣਦੇਖੀ ਕਾਰਨ ਆਪਣੀ ਪਛਾਣ ਗੁਵਾਉਂਦਾ ਜਾ ਰਿਹਾ ਹੈ । ਸਾਲ 1985 ਵਿਚ ਤਿਆਰ ਹੋਈ ਇਸ ਇਮਾਰਤ ਦੀ ਪਿਛਲੇ 15 ਸਾਲਾਂ ਤੋਂ ਵੱਧ ਸਮੇਂ ਤੋਂ ਅਣਸੁਰੱਖਿਅਤ ਹਾਲਤ ਬਣੀ ਹੋਈ ਹੈ।

ਅਜੀਤ ਡੈਸਕ 20-11-2026
ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹਿਰ ਦੇ ਵਿਚਕਾਰ ਸਥਿਤ ਇੰਦਰਾ ਪ੍ਰੀਯਾਦਰਸ਼ਨੀ ਕਮਿਊਨਟੀ ਹਾਲ ਜੋ ਕਦੇ ਲੋੜਵੰਦ ਪਰਿਵਾਰਾਂ ਦੇ ਵਿਆਹ-ਸ਼ਾਦੀਆਂ ਤੋਂ ਲੈ ਕੇ ਸਮਾਜਿਕ ਅਤੇ ਸੱਭਿਆਚਾਰਕ ਸਮਾਗਮਾਂ ਤੱਕ ਦਾ ਮੁੱਖ ਕੇਂਦਰ ਹੁੰਦਾ ਸੀ, ਅੱਜ ਸਰਕਾਰੀ ਅਣਦੇਖੀ ਕਾਰਨ ਆਪਣੀ ਪਛਾਣ ਗੁਵਾਉਂਦਾ ਜਾ ਰਿਹਾ ਹੈ । ਸਾਲ 1985 ਵਿਚ ਤਿਆਰ ਹੋਈ ਇਸ ਇਮਾਰਤ ਦੀ ਪਿਛਲੇ 15 ਸਾਲਾਂ ਤੋਂ ਵੱਧ ਸਮੇਂ ਤੋਂ ਅਣਸੁਰੱਖਿਅਤ ਹਾਲਤ ਬਣੀ ਹੋਈ ਹੈ। ਇਹ ਇਮਾਰਤ ਹੁਣ ਖੁਦ ਆਪਣੀ ਮੁੜ ਬਹਾਲੀ ਦੀ ਉਡੀਕ ਕਰ ਰਹੀ ਹੈ। ਇਸ ਸਬੰਧੀ ਐਡਵੋਕੇਟ ਕ੍ਰਿਸ਼ਨ ਸਿੰਘ, ਦਵਿੰਦਰ ਨੀਟੂ, ਸੁਖਵਿੰਦਰ ਸਿੰਘ ਨਰਿੰਦਰ ਕੁਮਾਰ ਨੇ ਦੱਸਿਆ ਕਿ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ਦੇ ਸਾਹਮਣੇ ਅਤੇ ਸ਼ਹਿਰ ਦੇ ਬਿੱਲਕੁਲ ਵਿਚਕਾਰ ਸਥਿਤ ਹੋਣ ਕਾਰਨ ਇਹ ਹਾਲ ਆਮ ਲੋਕਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਸੀ। ਇੱਥੇ ਸਰਕਾਰੀ ਸਮਾਗਮਾਂ ਦੇ ਨਾਲ-ਨਾਲ ਸਮਾਜਿਕ, ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਂਦੇ ਸਨ। ਖ਼ਾਸ ਤੌਰ ’ਤੇ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਲਈ ਇਹ ਹਾਲ ਕਿਸੇ ਵਰਦਾਨ ਤੋਂ ਘੱਟ ਨਹੀਂ ਸੀ, ਜਿੱਥੇ ਉਹ ਘੱਟ ਖਰਚੇ ਵਿਚ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮ ਕਰ ਸਕਦੇ ਸਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਮਾਰਤ ਦੀ ਹਾਲਤ ਵਿਗੜਦੀ ਗਈ ਅਤੇ ਅਣਸੁਰੱਖਿਅਤ ਹੋਣ ਕਾਰਨ ਇਸ ਦੀ ਵਰਤੋਂ ਬੰਦ ਕਰਨੀ ਪਈ। ਇਸ ਦਾ ਸਿੱਧਾ ਅਸਰ ਆਮ ਸ਼ਹਿਰ ਵਾਸੀਆਂ ’ਤੇ ਪਿਆ ਹੈ, ਕਿਉਂਕਿ ਲੋਕਾਂ ਕੋਲ ਘੱਟ ਖਰਚੇ ਵਿਚ ਸਮਾਜਿਕ ਸਮਾਗਮ ਕਰਨ ਲਈ ਇਕ ਸੁਵਿਧਾਜਨਕ ਜਨਤਕ ਸਥਾਨ ਘੱਟ ਗਿਆ ਹੈ। ਸ਼ਹਿਰ ਦੇ ਪ੍ਰਮੁੱਖ ਸਥਾਨ ’ਤੇ ਮੌਜੂਦ ਇਮਾਰਤ ਦਾ ਇੰਨ੍ਹੇ ਲੰਮੇ ਸਮੇਂ ਤੋਂ ਬੇਕਾਰ ਪਿਆ ਰਹਿਣਾ ਵੀ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਇਸ ਹਾਲ ਦੀ ਮੁੜ ਉਸਾਰੀ ਜਾਂ ਮੁਰੰਮਤ ਸਬੰਧੀ ਕੋਈ ਠੋਸ ਕਦਮ ਸਾਹਮਣੇ ਨਹੀਂ ਆਇਆ। ਜੇਕਰ ਸਮੇਂ ਸਿਰ ਇਸ ਇਮਾਰਤ ਦੀ ਸੰਭਾਲ ਵੱਲ ਧਿਆਨ ਦਿੱਤਾ ਜਾਂਦਾ ਤਾਂ ਸ਼ਾਇਦ ਅੱਜ ਇਹ ਲੋਕਾਂ ਦੀ ਸੇਵਾ ਵਿਚ ਮੁੜ ਵਰਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਜਨਤਕ ਪੈਸੇ ਨਾਲ ਬਣੀਆਂ ਅਜਿਹੀਆਂ ਇਮਾਰਤਾਂ ਦੀ ਸਾਂਭ-ਸੰਭਾਲ ਕਰਨਾ ਸਬੰਧਿਤ ਵਿਭਾਗਾਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਮਾਰਤ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਲਈ ਤਕਨੀਕੀ ਮਾਹਿਰਾਂ ਦੀ ਟੀਮ ਭੇਜੀ ਜਾਵੇ। ਜਾਂਚ ਰਿਪੋਰਟ ਦੇ ਆਧਾਰ ’ਤੇ ਜੇਕਰ ਇਮਾਰਤ ਮੁਰੰਮਤਯੋਗ ਹੈ ਤਾਂ ਇਸ ਦੀ ਮੁਰੰਮਤ ਕਰਵਾਈ ਜਾਵੇ ਅਤੇ ਜੇਕਰ ਮੁੜ ਉਸਾਰੀ ਦੀ ਲੋੜ ਹੈ ਤਾਂ ਵਿਸ਼ੇਸ਼ ਬਜਟ ਮਨਜ਼ੂਰ ਕਰਕੇ ਆਧੁਨਿਕ ਸਹੂਲਤਾਂ ਵਾਲਾ ਨਵਾਂ ਕਮਿਊਨਿਟੀ ਹਾਲ ਬਣਾਇਆ ਜਾਵੇ। ਇਸ ਸਬੰਧੀ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਨੇ ਕਿਹਾ ਕਿ ਇਸ ਇਮਾਰਤ ਨੂੰ ਦੁਬਾਰਾ ਬਣਾਉਣ ਲਈ ਉੱਚ ਅਧਿਕਾਰੀਆਂ ਨੂੰ ਲਿਖਕੇ ਭੇਜਿਆ ਗਿਆ ਹੈ।
ਪਿਛਲੀ ਖ਼ਬਰ ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਪੁਲਿਸ ਵਲੋਂ 260 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।