20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਣਗੇ ਧਾਰਮਿਕ ਸਮਾਗਮ

ਮਲੋਟ, 19 ਨਵੰਬਰ (ਪਾਟਿਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਲੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।

ਅਜੀਤ ਡੈਸਕ 20-11-2026
ਮਲੋਟ, 19 ਨਵੰਬਰ (ਪਾਟਿਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਲੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਪ੍ਰਬੰਧਕ ਹਰਜੀਤ ਸਿੰਘ ਅਤੇ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰ ਤੋਂ ਲੈ ਕੇ ਸ਼ਾਮ ਤੱਕ ਗੁਰਬਾਣੀ ਕੀਰਤਨ ਤੇ ਧਾਰਮਿਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਵੇਰ ਦੇ ਦੀਵਾਨ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਕੀਰਤਨ ਸਵੇਰੇ 8:30 ਵਜੇ ਤੋਂ 9:45 ਵਜੇ ਤੱਕ ਹੋਵੇਗਾ। ਇਸ ਉਪਰੰਤ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਭਾਈ ਨਿਰਪਾਲ ਸਿੰਘ ਅਬੋਹਰ ਵਾਲੇ, ਭਾਈ ਰਵਿੰਦਰ ਸਿੰਘ ਅਤੇ ਹੋਰ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾ ਵਾ ਰਾਤ ਦੇ ਦੀਵਾਨ ਵੀ ਸਜਾਏ ਜਾਣਗੇ। ਅਰਦਾਸ ਉਪਰੰਤ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਧ-ਚੜ੍ਹ ਕੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਟੈਕ ਫੇਅਰ ਕਰਵਾਇਆ ਵਿਦਿਆਰਥੀਆਂ ਨੇ ਤਕਨੀਕੀ ਖੋਜਾਂ ਅਤੇ ਨਵੀਨਤਾਕਾਰੀ ਮਾਡਲਾਂ ਦਾ ਕੀਤ... ਅਗਲੀ ਖ਼ਬਰ ਬਿਜਲੀ ਵਿਭਾਗ ਦਾ ਸਾਮਾਨ ਖੁਰਦ ਬੁਰਦ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।