19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਪੀਕਰ ਸੰਧਵਾਂ ਨੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਕੀਤੀ ਸ਼ੁਰੂਆਤ

ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਅਤੇ ਜਨਤਕ ਥਾਵਾਂ ’ਤੇ 40 ਦੇ ਕਰੀਬ ਸੀ. ਸੀ.

ਅਜੀਤ ਡੈਸਕ 20-11-2026
ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਅਤੇ ਜਨਤਕ ਥਾਵਾਂ ’ਤੇ 40 ਦੇ ਕਰੀਬ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣਾ, ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਤਕਨੀਕ ਵਾਲੇ ਇਹ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਜਿੱਥੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਵੇਗੀ, ਉੱਥੇ ਹੀ ਔਰਤਾਂ, ਬਜ਼ੁਰਗਾਂ ਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਸੰਧਵਾਂ ਨੇ ਕਿਹਾ ਕਿ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਸਿੱਧੀ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਜਾਵੇਗੀ, ਜਿਸ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਰਤ ਵਿਚ ਤੁਰੰਤ ਕਾਰਵਾਈ ਕਰਨੀ ਸੰਭਵ ਹੋ ਸਕੇਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਵਪਾਰ ਮੰਡਲ ਨਰੇਸ਼ ਸਿੰਗਲਾ, ਸੁਖਜਿੰਦਰ ਸਿੰਘ ਵਾਈਸ ਪ੍ਰਧਾਨ ਨਗਰ ਕੌਂਸਲ ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਰੀਡਮ ਫ਼ਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਭਗਵੰਤ ਮਾਨ ਦੀ ਵਧ ਰਹੀ ਹਰਮਨ ਪਿਆਰਤਾ ਤੋਂ ਵਿਰੋਧੀ ਡਾਢੇ ਪ੍ਰੇਸ਼ਾਨ : ਡਾ. ਹਰਪਾਲ ਸਿੰਘ ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।