19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਪੀਕਰ ਸੰਧਵਾਂ ਨੇ ਲੋਕਾਂ ਨੂੰ ਸੌਂਪੇ ਮਾਲਕੀ ਦਸਤਾਵੇਜ਼

ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਅਤੇ ਪਿੰਡ ਢੁੱਡੀ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਆਪਣੇ ਘਰਾਂ ਦੀ ਮਲਕੀਅਤ ਦੇ ਦਸਤਾਵੇਜ਼ ਨਹੀਂ ਸਨ।

ਅਜੀਤ ਡੈਸਕ 20-11-2026
ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਅਤੇ ਪਿੰਡ ਢੁੱਡੀ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਆਪਣੇ ਘਰਾਂ ਦੀ ਮਲਕੀਅਤ ਦੇ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਬਹੁਤ ਲਾਭ ਪ੍ਰਾਪਤ ਹੋਇਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਕਾਨੂੰਨੀ ਦਸਤਾਵੇਜ਼ਾਂ ਦੇ ਮਿਲਣ ਨਾਲ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਪੱਕੇ ਮਾਲਕੀ ਹੱਕ ਪ੍ਰਾਪਤ ਹੋ ਗਏ ਹਨ, ਜਿਸ ਨਾਲ ਉਹ ਆਪਣੀ ਜਾਇਦਾਦ ਸਬੰਧੀ ਹਰ ਤਰ੍ਹਾਂ ਦੇ ਕਾਨੂੰਨੀ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦੇਣ ਨਾਲ ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੇ ਦਸਤਾਵੇਜ਼ੀ ਹੱਕ ਮਿਲਣ ਨਾਲ ਲੋਕਾਂ ਨੂੰ ਭਵਿੱਖ ਵਿਚ ਕਰਜ਼ਾ ਅਤੇ ਹੋਰ ਕਈ ਤਰ੍ਹਾਂ ਦੀਆਂ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਵਿਚ ਵੱਡੀ ਮਦਦ ਮਿਲੇਗੀ। ਸੰਧਵਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਆਖ਼ਰੀ ਕਤਾਰ ਵਿਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਅਤੇ ਹਰ ਨਾਗਰਿਕ ਨੂੰ ਉਸ ਦੇ ਬਣਦੇ ਹੱਕ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਜਲੌਰ ਸਿੰਘ ਸਰਪੰਚ, ਲਾਡੀ ਢੁੱਡੀ, ਜਸਵੀਰ ਸੰਘਾ ਮੈਂਬਰ, ਚਰਨਾ ਮੈਂਬਰ, ਛਿੰਦਾ ਕਟਾਰੀਆਂ, ਚਮਕੌਰ ਸਿੰਘ ਸਰਪੰਚ, ਜੱਗੀ ਸੇਖੋਂ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਗ੍ਰੰਥੀ ਸਿੰਘ ਨੇ ਲਗਾਈ ਮਦਦ ਦੀ ਗੁਹਾਰ ਅਗਲੀ ਖ਼ਬਰ ਫ਼ਰੀਡਮ ਫ਼ਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।