19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜ਼ਿਲ੍ਹਾ ਪੱਧਰੀ ਲੇਖ ਤੇ ਕੁਇਜ਼ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਵਿਖਾਈ ਪ੍ਰਤਿਭਾ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਪੱਧਰੀ ਲੇਖ ਤੇ ਕੁਇਜ ਮੁਕਾਬਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਪਹਿਲਾਂ ਹੋਏ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਪੱਧਰੀ ਲੇਖ ਤੇ ਕੁਇਜ ਮੁਕਾਬਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਪਹਿਲਾਂ ਹੋਏ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਮੁਕਾਬਲੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ ਦੀ ਰਹਿਨੁਮਾਈ ਹੇਠ ਕਰਵਾਏ ਗਏ। ਹਰੇਕ ਵਿਧਾਨ ਸਭਾ ਹਲਕੇ ਵਿਚੋਂ 10-10 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਲੇਖ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਤੇ ਲੋਕਤੰਤਰ ਨਾਲ ਸੰਬੰਧਿਤ ਵਿਸ਼ਿਆਂ ’ਤੇ ਆਪਣੇ ਵਿਚਾਰ ਲਿਖ਼ਤੀ ਰੂਪ ਵਿਚ ਪੇਸ਼ ਕੀਤੇ, ਜਦਕਿ ਕੁਇਜ ਮੁਕਾਬਲੇ ਵਿਚ ਚੋਣ ਪ੍ਰਣਾਲੀ, ਭਾਰਤੀ ਲੋਕਤੰਤਰ, ਵੋਟ ਦੇ ਅਧਿਕਾਰ ਅਤੇ ਆਮ ਗਿਆਨ ਨਾਲ ਸੰਬੰਧਿਤ ਸਵਾਲ ਪੁੱਛੇ ਗਏ। ਕੁਇਜ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸਵਾਲਾਂ ਦੇ ਸਹੀ ਜਵਾਬ ਦੇ ਕੇ ਆਪਣੀ ਜਾਣਕਾਰੀ ਅਤੇ ਤੁਰੰਤ ਜਵਾਬ ਦੇਣ ਦੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਲੇਖ ਮੁਕਾਬਲੇ ਵਿਚ ਉਨ੍ਹਾਂ ਦੀ ਲਿਖਣ ਕਲਾ, ਰਚਨਾਤਮਕ ਸੋਚ ਤੇ ਵਿਸ਼ੇ ਪ੍ਰਤੀ ਸਮਝ ਦੇਖਣ ਨੂੰ ਮਿਲੀ। ਦੋਵਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਨਰਿੰਦਰ ਸਿੰਘ ਧਾਲੀਵਾਲ ਵਲੋਂ ਭੇਜੇ ਗਏ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਲੇਖ ਮੁਕਾਬਲੇ ਵਿਚ ਅਰਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਨੇ ਪਹਿਲਾ, ਮਨਮੀਤ ਕੌਰ ਜੇ.ਐਨ.ਜੀ. ਡੀ .ਏ.ਵੀ. ਪਬਲਿਕ ਸਕੂਲ ਗਿੱਦੜਬਾਹਾ ਨੇ ਦੂਜਾ, ਸਤਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਨੇ ਤੀਜਾ, ਅਭਿਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਨੇ ਚੌਥਾ ਅਤੇ ਮਨਦੀਪ ਕੌਰ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁਇਜ ਮੁਕਾਬਲੇ ਵਿਚ ਹਰਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ ਨੇ ਪਹਿਲਾ, ਜਸ਼ਨਦੀਪ ਕੌਰ ਸਰਕਾਰੀ ਹਾਈ ਸਕੂਲ ਭੰਗਚੜੀ ਨੇ ਦੂਜਾ, ਪ੍ਰਭਜੋਤ ਕੌਰ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ ਨੇ ਤੀਜਾ, ਮਾਨਿਕ ਸੱਚਦੇਵਾ ਸਰਕਾਰੀ ਹਾਈ ਸਕੂਲ ਬਰਕੰਦੀ ਨੇ ਚੌਥਾ ਅਤੇ ਏਕਮਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਨੇ ਪੰਜਵਾਂ ਸਥਾਨ ਹਾਸਿਲ ਕੀਤਾ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਸਵੀਪ ਭਾਰਤ ਚੋਣ ਕਮਿਸ਼ਨ ਦਾ ਅਹਿਮ ਉਪਰਾਲਾ ਹੈ, ਜਿਸ ਦਾ ਮੁੱਖ ਮਕਸਦ ਯੋਗ ਨਾਗਰਿਕਾਂ ਨੂੰ ਵੋਟ ਬਣਵਾਉਣ, ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਜਾਗਰੂਕ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਰਾਜ ਕੁਮਾਰ, ਰੂੜ ਸਿੰਘ, ਲਖਵੀਰ ਸਿੰਘ, ਅਮਰਦੀਪ ਸਿੰਘ, ਸੰਜੀਵ ਭੱਟੀ, ਸਾਹਿਲ ਸਰਦਾਨਾ ਅਤੇ ਸੁਮਿਤ ਸਲੂਜਾ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਸਵੀਪ ਟੀਮਾਂ ਦੇ ਮੈਂਬਰ ਹਾਜ਼ਰ ਸਨ। ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਚੋਣ ਤਹਿਸੀਲਦਾਰ ਵਿਭੂ ਜੈਨ ਵਲੋਂ ਕੀਤਾ ਗਿਆ।
ਪਿਛਲੀ ਖ਼ਬਰ 18ਵਾਂ ਨਵਰੀਤ ਯਾਦਗਾਰੀ ਖੂਨਦਾਨ ਕੈਂਪ ਬਰਗਾੜੀ ਵਿਖੇ 22 ਨੂੰ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।