19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ’ਚ ਨੈਸ਼ਨਲ ਇੰਟੀਗ੍ਰੇਸ਼ਨ ਡੇਅ ਮਨਾਇਆ

ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਅੱਜ ਐਨ. ਐਸ.

ਅਜੀਤ ਡੈਸਕ 20-11-2026
ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਅੱਜ ਐਨ.ਐਸ.ਐਸ ਯੂਨਿਟ ਵਲੋਂ ਨੈਸ਼ਨਲ ਇੰਟੀਗ੍ਰੇਸ਼ਨ ਡੇਅ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਸਾਰੇ ਮਤਭੇਦ ਭੁੱਲ ਕੇ ਏਕਤਾ ਤੇ ਸ਼ਾਂਤੀ ਨਾਲ ਰਹਿਣ ਲਈ ਪ੍ਰੇਰਿਤ ਕਰਨਾ ਹੈ। ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਇਹ ਦਿਵਸ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਜੀ ਦੇ ਜਨਮ ਦਿਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਭਾਰਤ ਦੇ ਵੱਖ-ਵੱਖ ਭਾਈਚਾਰਿਆਂ ਵਿਚ ਸ਼ਾਂਤੀ ਸਦਭਾਵਨਾ ਅਤੇ ਏਕਤਾ ਨੂੰ ਉਤਸਾਹਿਤ ਕਰਨਾ ਹੈ। ਭਾਰਤੀ ਇਕ ਵਿਸ਼ਾਲ ਦੇਸ਼ ਹੈ ਜਿੱਥੇ ਕਈ ਧਰਮਾਂ, ਭਾਸ਼ਾਵਾਂ ਅਤੇ ਸੱਭਿਆਚਾਰਾਂ ਦੇ ਲੋਕ ਰਹਿੰਦੇ ਹਨ। ਇਸ ਉਪਰੰਤ ਕੁਝ ਬੱਚਿਆਂ ਵਲੋਂ ਰਾਸ਼ਟਰੀ ਏਕਤਾ ਸਬੰਧੀ ਕਵਿਤਾ ਉਚਾਰਨ ਮੁਕਾਬਲੇ ਵਿਚ ਭਾਗ ਲਿਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਸਮਾਜ ਵਿਚ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਸਰਗਰਮ ਹਨ, ਕੌਮੀ ਏਕਤਾ ਦੀ ਲੋੜ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸੋਮਾ ਦੇਵੀ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਏਕਤਾ ਹੀ ਵਿਧਾਨ ਸਭਾ ਚੋਣਾਂ ਲਈ ਸਫ਼ਲਤਾ ਬਣੇਗੀ : ਢਿੱਲੋਂ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਵੈ ਜਨਗਣਨਾ ਸੰਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।