‘ਆਪ’ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਵਲੋਂ ਰੋਡ ਸ਼ੋਅ
ਲੰਬੀ/ਮਲੋਟ, 20 ਨਵੰਬਰ (ਮੇਵਾ ਸਿੰਘ, ਪਾਟਿਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਲੰਬੀ ਤੋਂ ਐਲਾਨੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਵੇਅਰ ਹਾਊਸ ਵਲੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਹ ਗੁਰਦੁਆਰਾ ਸ੍ਰੀ ਥੇੜ੍ਹੀ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਲੰਬੀ/ਮਲੋਟ, 20 ਨਵੰਬਰ (ਮੇਵਾ ਸਿੰਘ, ਪਾਟਿਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਲੰਬੀ ਤੋਂ ਐਲਾਨੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਵੇਅਰ ਹਾਊਸ ਵਲੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਹ ਗੁਰਦੁਆਰਾ ਸ੍ਰੀ ਥੇੜ੍ਹੀ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਧੀਰਾ ਖੁੱਡੀਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਖੁੱਡੀਆਂ ਪਰਿਵਾਰ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪਰਿਵਾਰ ਵਲੋਂ ਧੀਰਾ ਖੁੱਡੀਆਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੰਬੀ ਹਲਕੇ ਦੇ ਲੋਕਾਂ ਨੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਮੁਕਾਬਲੇ ਉਨ੍ਹਾਂ ਨੂੰ ਵੱਡੀ ਜਿੱਤ ਦਿਵਾਈ ਸੀ, ਉਸੇ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਲੰਬੀ ਹਲਕੇ ਦੇ ਲੋਕ ਆਪਣਾ ਪਿਆਰ ਤੇ ਸਮਰਥਨ ਦਿੰਦਿਆਂ ਜਿੱਤ ਦਾ ਤੋਹਫ਼ਾ ਉਨ੍ਹਾਂ ਦੇ ਭਤੀਜੇ ਦੀ ਝੋਲੀ ਪਾਉਣਗੇ। ਇਸ ਮੌਕੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਨ ਤੇ ਪਾਰਟੀ ਲੀਡਰਸ਼ਿਪ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਲੰਬੀ ਹਲਕੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਚੋਣ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਇਸ ਸਮਾਗਮ ਵਿਚ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਕਈ ਪਿੰਡਾਂ ’ਚ ਰੋਡ ਸ਼ੋਅ ਵੀ ਕੱਢਿਆ ਗਿਆ, ਜਿੱਥੇ ਲੋਕਾਂ ਵਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸਮਰਥਕਾਂ ਨੇ ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਪੰਜਾਬ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਮਾਰਕਿਟ ਕਮੇਟੀ ਮੰਡੀ ਕਿੱਲਿਆਂਵਾਲੀ ਦੇ ਚੇਅਰਮੈਨ ਗੁਰਬਾਜ ਸਿੰਘ ਬਣਵਾਲਾ, ਸਰਪੰਚ ਖੁਸ਼ਵੀਰ ਸਿੰਘ ਮਾਨ, ਬਲਾਕ ਪ੍ਰਧਾਨ ਸ਼ਿਵਰਾਜ ਮਿਠੜੀ, ਚੇਅਰਮੈਨ ਹਰਪ੍ਰੀਤ ਸਿੰਘ ਮਾਨ ਕਰਮਗੜ੍ਹ, ਬਲਾਕ ਪ੍ਰਧਾਨ ਜਸਬੀਰ ਸਿੰਘ, ਬਲਾਕ ਪ੍ਰਧਾਨ ਗੁਰਚਰਨ ਸਿੰਘ ਚਾਨਾ, ਬਲਾਕ ਪ੍ਰਧਾਨ ਬਲਵੀਰ ਮਹਿਣਾ, ਬਲਾਕ ਪ੍ਰਧਾਨ ਸਰਬਜੀਤ ਸਿੰਘ, ਬਲਾਕ ਪ੍ਰਧਾਨ ਲਾਲੀ ਕਰਮਗੜ੍ਹ, ਬਲਾਕ ਪ੍ਰਧਾਨ ਹਰਕੇਵਲ ਸਿੰਘ ਧਾਲੀਵਾਲ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।