21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 21-11-2026
ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਅਰਾਈਆਂਵਾਲਾ ਰੋਡ, ਪਿੱਪਲੀ ਪਹੁੰਚੇ ਤਾਂ ਵੇਅਰ ਹਾਊਸ ਦੇ ਗੁਦਾਮਾਂ ਨਜ਼ਦੀਕ ਬੈਠੇ ਲਖਵਿੰਦਰ ਸਿੰਘ ਕਿੰਦੂ ਪੁੱਤਰ ਬੋਹੜ ਸਿੰਘ ਵਾਸੀ ਸੇਖਾ ਖੁਰਦ ਤੇ ਪ੍ਰਗਟ ਸਿੰਘ ਉਰਫ਼ ਜੱਗੂ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਕਾਊਣੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 15 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਸਰਕਾਰੀ ਗੁਦਾਮ ’ਚੋਂ 185 ਗੱਟੇ ਕਣਕ ਚੋਰੀ ਅਗਲੀ ਖ਼ਬਰ ‘ਆਪ’ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਵਲੋਂ ਰੋਡ ਸ਼ੋਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।