20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜ਼ਿਲ੍ਹੇ ਦੀਆਂ ਮੰਡੀਆਂ ’ਚ 9,24,008.03 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ, ਜਿਸ ਕਾਰਨ ਹੁਣ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ ਅਤੇ ਕਈ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ।

ਅਜੀਤ ਡੈਸਕ 21-11-2026
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ, ਜਿਸ ਕਾਰਨ ਹੁਣ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ ਅਤੇ ਕਈ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ’ਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 19 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 9,46,404.65 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ 9,24,008. 03 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 7,44,325.37 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
ਪਿਛਲੀ ਖ਼ਬਰ ਮੁਨੀਮ ਨੇ ਮਾਲਕ ਨੂੰ ਲਗਾਇਆ ਇਕ ਕਰੋੜ ਰੁਪਏ ਦਾ ਚੂਨਾ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਮੁੜ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।