24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕੇਂਦਰੀ ਜੇਲ੍ਹ ’ਚੋਂ 9 ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 23 ਨਵੰਬਰ (ਸਰਬਜੀਤ ਸਿੰਘ)- ਸਥਾਨਕ ਮਾਡਰਨ ਕੇਂਦਰੀ ਜੇਲ੍ਹ ’ਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 9 ਮੋਬਾਈਲ ਫ਼ੋਨ ਤੇ ਤਿੰਨ ਚਾਰਜਰ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਕ ਕੈਦੀ ਤੇ 8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 24-11-2026
ਫ਼ਰੀਦਕੋਟ, 23 ਨਵੰਬਰ (ਸਰਬਜੀਤ ਸਿੰਘ)- ਸਥਾਨਕ ਮਾਡਰਨ ਕੇਂਦਰੀ ਜੇਲ੍ਹ ’ਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 9 ਮੋਬਾਈਲ ਫ਼ੋਨ ਤੇ ਤਿੰਨ ਚਾਰਜਰ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਕ ਕੈਦੀ ਤੇ 8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਜਸਵੰਤ ਸਿੰਘ, ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਅਚਾਨਕ ਤਲਾਸ਼ੀ ਲਈ ਗਈ ਤੇ ਇਸ ਦੌਰਾਨ ਜੇਲ੍ਹ ਨਜ਼ਰਬੰਦ ਬੰਦੀਆਂ ਪਾਸੋਂ 9 ਮੋਬਾਈਲ ਫੋਨ ਤੇ ਤਿੰਨ ਚਾਰਜਰ ਬਰਾਮਦ ਕੀਤੇ ਗਏ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਰੋਹਿਤ ਕੁਮਾਰ ਉਰਫ਼ ਨੀਲਾ ਪੁੱਤਰ ਰਾਮ ਕਰਮ ਵਾਸੀ ਤਲਾਬ ਵਾਲਾ ਮੁਹੱਲਾ ਫ਼ਰੀਦਕੋਟ, ਕੈਦੀ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਵਾਸੀ ਦਵਿੰਦਰ ਸਿੰਘ ਵਾਸੀ ਦੌਲੇਵਾਲਾ ਜ਼ਿਲ੍ਹਾ ਮੋਗਾ, ਹਵਾਲਾਤੀ ਪੁਸ਼ਪਿੰਦਰਪ੍ਰੀਤ ਸਿੰਘ ਉਰਫ਼ ਸਿਕੰਦਰ ਪੁੱਤਰ ਹਰਮੇਸ਼ ਸਿੰਘ ਵਾਸੀ ਬੋਡੇ ਜ਼ਿਲ੍ਹਾ ਮੋਗਾ, ਹਵਾਲਾਤੀ ਜ਼ਸ਼ਨਦੀਪ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਨਾਹਲ ਖੋਟੇ ਫ਼ਰੀਦਕੋਟ, ਹਵਾਲਤੀ ਪ੍ਰਭਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਆਸਲ ਉਤਰ ਜ਼ਿਲ੍ਹਾ ਤਰਨਤਾਰਨ, ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕਾਲੀਆ ਸਕਤਰਾ ਜ਼ਿਲ੍ਹਾ ਤਰਨਤਾਰਨ, ਜਸ਼ਨਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਨਾਰਲੀ ਜ਼ਿਲ੍ਹਾ ਤਰਨਤਾਰਨ, ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਬਾਜ ਸਿੰਘ ਵਾਸੀ ਭੰਗਾਲਾ ਜ਼ਿਲ੍ਹਾ ਤਰਨਤਾਰਨ ਤੇ ਹਵਾਲਾਤੀ ਗੁਰਤਾਜਬੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਮਕਾਨ ਨੰ 5 ਪ੍ਰੇਮ ਨਗਰ, ਅਜਨਾਲਾ ਰੋਡ, ਸ੍ਰੀ ਅੰਮ੍ਰਿਤਸਰ ਸਾਹਿਬ ਹਾਲ ਵਾਸੀ ਮਾਡਰਨ ਕੇਂਦਰੀ ਜੇਲ੍ਹ ਫ਼ਰੀਦਕੋਟ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਵਰਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਦੋਦਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਭਿਸ਼ੇਕ ਸ਼ਰਮਾ ਭਾਜਪਾ ਟਰੇਡ ਸੈੱਲ ਪੰਜਾਬ ਦਾ ਕੋ-ਕਨਵੀਨਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।