ਦੋਦਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਦੋਦਾ, 23 ਨਵੰਬਰ (ਰਵੀਪਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੋਦਾ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਅਤੇ ਕੀਰਤਰੀਨੇ ਜਥੇ ਵਲੋਂ ਕੀਰਤਨ ਕੀਤਾ ਜਾ ਰਿਹਾ ਸੀ।
ਅਜੀਤ ਡੈਸਕ
24-11-2026