ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਦੋਵੇਂ ਪਾਰਟੀਆਂ ਮਜ਼ਬੂਤ ਹੋਣਗੀਆਂ- ਢਿੱਲੋਂ, ਗਿੱਲ
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜਸਬੀਰ ਸਿੰਘ ਢਿੱਲੋਂ ਅਤੇ ਜਗਸੀਰ ਸਿੰਘ ਸੀਰਾ ਗਿੱਲ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀਆਂ ਦਾ ਕਰੀਬ 6 ਸਾਲਾਂ ਬਾਅਦ ਮੁੜ ਗਠਜੋੜ ਹੋਣ ਨਾਲ ਦੋਵੇਂ ਪਾਰਟੀਆਂ ਨੂੰ ਮਜ਼ਬੂਤੀ ਮਿਲੇਗੀ। ਇਹ ਗਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਅੰਦਰ ਨਵਾਂ ਅਧਿਆਏ ਸ਼ੁਰੂ ਹੋ ਚੁੱਕਾ ਹੈ ਅਤੇ ਪੰਜਾਬ ਦੀ ਸਿਆਸੀ ਫ਼ਿਜ਼ਾ ਇਕਦਮ ਬਦਲ ਗਈ ਹੈ।
ਜਸਬੀਰ ਸਿੰਘ ਢਿੱਲੋਂ, ਜਗਸੀਰ ਸਿੰਘ ਸੀਰਾ ਗਿੱਲ।
26-11-2026