ਆਮ ਆਦਮੀ ਪਾਰਟੀ ਨੂੰ ਪੈਨਸ਼ਨਰਜ਼ ਸਿਖਾਉਣਗੇ ਸਬਕ : ਜਥੇਬੰਧਕ ਆਗੂ
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਇਕ ਪਾਸੇ ਪੰਜਾਬ ਦੇ ਸੱਤ ਲੱਖ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ਾਂ ਦੇ ਮੈਦਾਨ ਵਿਚ ਹਨ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੇ ਸੜਕੀ ਸੰਘਰਸ਼ ਦੇ ਨਾਲ ਨਾਲ ਅਤੇ ਬਹੁਤ ਸਾਰੇ ਮਸਲਿਆਂ ਨੂੰ ਲੈ ਕੇ ਕਾਨੂੂੰਨੀ ਤੌਰ ’ਤੇ ਵੀ ਅਦਾਲਤਾਂ ਵਿਚ ਘੇਰ ਕੇ ਰੱਖਿਆ ਹੋਇਆ ਹੈ।
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਇਕ ਪਾਸੇ ਪੰਜਾਬ ਦੇ ਸੱਤ ਲੱਖ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ਾਂ ਦੇ ਮੈਦਾਨ ਵਿਚ ਹਨ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੇ ਸੜਕੀ ਸੰਘਰਸ਼ ਦੇ ਨਾਲ ਨਾਲ ਅਤੇ ਬਹੁਤ ਸਾਰੇ ਮਸਲਿਆਂ ਨੂੰ ਲੈ ਕੇ ਕਾਨੂੂੰਨੀ ਤੌਰ ’ਤੇ ਵੀ ਅਦਾਲਤਾਂ ਵਿਚ ਘੇਰ ਕੇ ਰੱਖਿਆ ਹੋਇਆ ਹੈ। ਅਦਾਲਤਾਂ ਨੇ ਡੀ.ਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਿਤੀ 17-7-2020, ਮਿਤੀ 15-1-2015 ਦੇ ਪੱਤਰ ਰੱਦ ਕਰਨ, ਪੈਨਸ਼ਨਰ ਲਈ 2.59 ਦਾ ਗੁਣਾਂਕ ਲਾਗੂ ਕਰਨ ਆਦਿ ਬਹੁਤ ਸਾਰੇ ਹੋਰ ਮਸਲਿਆਂ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਫ਼ੈਸਲੇ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਇਹ ਫ਼ੈਸਲੇ ਲਾਗੂ ਕਰਨ ਤੋਂ ਮੁਨਕਰ ਹੋਈ ਬੈਠੀ ਹੈ। ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਤਾਕਤ ਦੇ ਨਸ਼ੇ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੂੰ ਮੀਟਿੰਗ ਦਾ ਲਿਖਤੀ ਸਮਾਂ ਦੇ ਕੇ ਇਹ ਮੀਟਿੰਗਾਂ ਕਰਨ ਤੋਂ ਬਿਲਕੁੱਲ ਭਗੌੜੇ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੀ ਉੱਚ ਅਫ਼ਸਰਸ਼ਾਹੀ ਤੇ ਅਦਾਲਤਾਂ ਵਿਚ ਝੂਠੇ ਹਲਫੀਆ ਬਿਆਨ ਦੇਣ ਦੇ ਦੋਸ਼ ਵੀ ਸਾਬਿਤ ਹੋ ਚੁੱਕੇ ਹਨ। ਪੰਜਾਬ ਸਰਕਾਰ ਨੂੰ ਜੁਰਮਾਨੇ ਭਰਨ ਲਈ ਵੀ ਮਜਬੂਰ ਹੋਣਾ ਪੈ ਗਿਆ ਹੈ। ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਗੱਲਬਾਤ ਤੋਂ ਭਗੌੜੇ ਹੋਣ ਦੀ ਤਾਜ਼ਾ ਮਿਸਾਲ ਮਿਤੀ 19 ਨਵੰਬਰ ਨੂੰ ਸੰਗਰੂਰ ਵਿਖੇ ਲੱਗੇ ਸੱਤ ਰੋਜ਼ਾ ਪੱਕੇ ਮੋਰਚੇ ਦੇ ਆਖਰੀ ਦਿਨ ਮੁੱਖ ਮੰਤਰੀ ਵਲੋ ਲਿਖਤੀ ਤੌਰ ’ਤੇ ਸਾਂਝੀ ਗੱਲ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਤਾਲਮੇਲ ਕਮੇਟੀ ਦੇ ਆਗੂਆਂ ਨਾਲ 25 ਨਵੰਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਪੰਜਾਬ ਦੇ ਨਿਵਾਸ ਸਥਾਨ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ ਅਤੇ ਉੱਚ ਅਧਿਕਾਰੀ ਵਲੋਂ ਦੋ ਪ੍ਰਮੁੱਖ ਆਗੂਆਂ ਨਾਲ ਫੋਨ ’ਤੇ ਇਹ ਮੀਟਿੰਗ ਹਰ ਹਾਲਤ ਵਿਚ ਹੋਣ ਦਾ ਭਰੋਸਾ ਦਿੱਤਾ ਗਿਆ ਸੀ। ਅੱਜ ਬਾਅਦ ਦੁਪਹਿਰ ਇਕ ਵਾਰ ਫਿਰ ਮੁੱਖ ਮੰਤਰੀ ਪੰਜਾਬ ਇਹ ਮੀਟਿੰਗ ਕਰਨ ਤੋਂ ਬਿਲਕੁਲ ਭਗੌੜੇ ਹੋ ਗਏ ਹਨ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਇਹ ਮੀਟਿੰਗ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਕਰਨ ਦੇ ਲਿਖਤੀ ਪੱਤਰ ਜਾਰੀ ਕਰ ਰਹੇ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਰੱਖੀ ਗਈ ਇਸ ਮੀਟਿੰਗ ਦਾ ਸਾਂਝੀ ਤਾਲਮੇਲ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਨੇ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਚੰਡੀਗੜ੍ਹ ਦੇ ਪ੍ਰਮੁੱਖ ਆਗੂ ਦਰਸ਼ਨ ਸਿੰਘ ਲੁਬਾਣਾ, ਚਰਨ ਸਿੰਘ ਸਰਾਭਾ, ਰਣਜੀਤ ਸਿੰਘ ਰਾਣਵਾਂ, ਗੁਰਪ੍ਰੀਤ ਸਿੰਘ ਮੰਗਵਾਲ, ਗੁਰਮੇਲ ਸਿੰਘ ਮੈਡਲੇ, ਕਰਤਾਰ ਸਿੰਘ ਪਾਲ, ਮਨਜੀਤ ਸਿੰਘ ਗਿੱਲ, ਜਸਵਿੰਦਰ ਪਾਲ ਉੱਗੀ, ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫ਼ਤਿਹਗੜ੍ਹ ਸਾਹਿਬ, ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਜਨਰਲ ਸਕੱਤਰ ਬਲਬੀਰ ਕੌਰ ਲੁਧਿਆਣਾ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ ਅਤੇ ਵਿੱਤ ਸਕੱਤਰ ਨਵੀਨ ਸਚਦੇਵਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ 27 ਨਵੰਬਰ ਨੂੰ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ 1 ਦਸੰਬਰ ਤੋਂ 5 ਦਸੰਬਰ ਤੱਕ ਪੰਜਾਬ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕਣ ਅਤੇ ਇਨ੍ਹਾਂ ਦੀ ਸਵਾਹ ਇਕੱਠੀ ਕਰਕੇ 6 ਦਸੰਬਰ ਨੂੰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਬੁੱਢਾ ਨਾਲਾ ਲੁਧਿਆਣਾ ਵਿਖੇ ਸੁੱਟਣ ਦੇ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਫੈਸਲੇ ਕੀਤੇ ਜਾਣਗੇ ।