ਕੇਂਦਰੀ ਜੇਲ੍ਹ ’ਚੋਂ 5 ਮੋਬਾਈਲ ਫ਼ੋਨ ਤੇ ਇਕ ਸਮਾਰਟ ਵਾਚ ਬਰਾਮਦ
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)–ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 5 ਮੋਬਾਈਲ ਫੋਨ, ਇਕ ਸਮਾਰਟ ਵਾਚ, ਇਕ ਹੈੱਡ ਫੋਨ ਤੇ ਚਾਰਜਰ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਕ ਕੈਦੀ ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)–ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 5 ਮੋਬਾਈਲ ਫੋਨ, ਇਕ ਸਮਾਰਟ ਵਾਚ, ਇਕ ਹੈੱਡ ਫੋਨ ਤੇ ਚਾਰਜਰ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਕ ਕੈਦੀ ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਅਚਾਨਕ ਤਲਾਸ਼ੀ ਲਈ ਗਈ ਤੇ ਇਸ ਦੌਰਾਨ ਜੇਲ੍ਹ ਨਜ਼ਰਬੰਦ ਬੰਦੀਆਂ ਪਾਸੋਂ 5 ਮੋਬਾਈਲ ਫੋਨ, , ਇਕ ਸਮਾਰਟ ਵਾਚ, ਇਕ ਹੈੱਡ ਫੋਨ ਤੇ ਚਾਰਜਰ ਚਾਰਜਰ ਬਰਾਮਦ ਕੀਤੇ ਗਏ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਗੁਰੂ ਨਾਨਕਪੁਰਾ ਵਡਾਲੀ ਗੁਰੂ, ਛੇਹਰਟਾ, ਸ਼੍ਰੀ ਅੰਮਿ੍ਤਸਰ ਸਾਹਿਬ, ਹਵਾਲਾਤੀ ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਭੋਲਾ ਸਿੰਘ ਵਾਸੀ ਕਮਰੇ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ, ਹਵਾਲਾਤੀ ਪਵਨ ਸਿੰਘ ਪੁੱਤਰ ਮੱਲ ਸਿੰਘ ਵਾਸੀ ਢਿੱਲਵਾਂ ਕਲਾਂ ਜ਼ਿਲ੍ਹਾ ਫ਼ਰੀਦਕੋਟ, ਹਵਾਲਾਤੀ ਜਤਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕਰਮਾ ਜ਼ਿਲ੍ਹਾ ਫ਼ਿਰੋਜ਼ਪੁਰ, ਹਵਾਲਾਤੀ ਚਰਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਝੁੱਗੇ ਜਵਾਹਰ ਸਿੰਘ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਤੇ ਹਵਾਲਾਤੀ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ 05, ਬਾਬਾ ਜੀਵਨ ਸਿੰਘ ਨਗਰ, ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਹਾਲ ਵਾਸੀ ਮਾਡਰਨ ਕੇਂਦਰੀ ਜੇਲ੍ਹ , ਫ਼ਰੀਦਕੋਟ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਵਰਾਈ ਅਮਲ ’ਚ ਲਿਆਂਦੀ ਜਾ ਰਹੀ ਹੈ।