ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਨੂੰ ਸ੍ਰੀਨਗਰ ਯੰਗ ਲੀਡਰ ਕਨਕਲੇਵ ’ਚ ਮਿਲੀ ਮਾਨਤਾ
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਅਤੇ ਮੈਨੇਜਿੰਗ ਕਮੇਟੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਕਰਵਾਏ ਗਏ ਯੰਗ ਲੀਡਰ ਕਨਕਲੇਵ-2026 ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਾਨਤਾ ਪ੍ਰਾਪਤ ਕੀਤੀ। ਇਸ ਰਾਸ਼ਟਰੀ ਪੱਧਰ ਦੇ ਯੁਵਾ ਸੰਮੇਲਨ ਵਿਚ ਦੇਸ਼ ਦੇ 18 ਵੱਖ-ਵੱਖ ਰਾਜਾਂ ਦੇ ਨੌਜਵਾਨਾਂ ਨੇ ਭਾਗ ਲਿਆ।
ਅਜੀਤ ਡੈਸਕ
28-11-2026