27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸੰਵਿਧਾਨ ਦਿਵਸ ਮਨਾਇਆ

ਫ਼ਰੀਦਕੋਟ, 27 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਅਗਵਾਈ ਵਿਚ ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਸਮਾਜਿਕ ਸਿੱਖਿਆ ਕਲੱਬ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ।

ਅਜੀਤ ਡੈਸਕ 28-11-2026
ਫ਼ਰੀਦਕੋਟ, 27 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਅਗਵਾਈ ਵਿਚ ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਸਮਾਜਿਕ ਸਿੱਖਿਆ ਕਲੱਬ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕਿਹਾ ਕਿ ਹਰ ਸਾਲ ਦੇਸ਼ ਭਰ ’ਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ 1949 ’ਚ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਰਸਮੀ ਤੌਰ ’ਤੇ ਅਪਣਾਇਆ ਗਿਆ ਸੀ, ਜਦਕਿ ਇਹ 26 ਜਨਵਰੀ 1950 ਨੂੰ ਲਾਗੂ ਹੋਇਆ ਤੇ ਭਾਰਤ ਇਕ ਗਣਰਾਜ ਬਣਿਆ। ਇਸ ਮੌਕੇ ਪ੍ਰੋ. ਕਰਮਜੀਤ ਸਿੰਘ ਅਤੇ ਪ੍ਰੋ. ਮਨਵਿੰਦਰ ਕੌਰ ਨੇ ਭਾਰਤੀ ਸੰਵਿਧਾਨ ਅਤੇ ਇਸ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਅੰਤ ਵਿਚ ਪ੍ਰੋ. ਬੀਰਇੰਦਰਜੀਤ ਸਿੰਘ ਨੇ ਸੰਵਿਧਾਨ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਰਿਆਦਾ ਕਾਇਮ ਰੱਖਣ ਲਈ ਸਹੁੰ ਚੁਕਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਕੈਂਪ ਅੱਜ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਜੂਨੀਅਰ ਵਿੰਗ ਦੀ ਸਪੋਰਟਸ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।