27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ਡਿਗਰੀ ਕਾਲਜ ਦੀ ਵਿਦਿਆਰਥਣ ਨੈਤਿਕ ਸਿੱਖਿਆ ਦੇ ਇਮਤਿਹਾਨ ’ਚ ਅੱਵਲ

ਸਾਦਿਕ, 27 ਨਵੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦੀ ਵਿਦਿਆਰਥਣ ਪ੍ਰਭਜੋਤ ਸ਼ਰਮਾ ਸਪੁੱਤਰੀ ਜੈ ਦੀਪ ਸ਼ਰਮਾ (ਬੀ. ਐਸ.

ਅਜੀਤ ਡੈਸਕ 28-11-2026
ਸਾਦਿਕ, 27 ਨਵੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦੀ ਵਿਦਿਆਰਥਣ ਪ੍ਰਭਜੋਤ ਸ਼ਰਮਾ ਸਪੁੱਤਰੀ ਜੈ ਦੀਪ ਸ਼ਰਮਾ (ਬੀ.ਐਸ.ਸੀ ਨਾਨ ਮੈਡੀਕਲ) ਨੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿਚ ਆਪਣਾ ਸਥਾਨ ਹਾਸਿਲ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਵਿਦਿਆਰਥਣ ਪ੍ਰਭਜੋਤ ਸ਼ਰਮਾ ਅਤੇ ਉਸ ਦੇ ਮਾਤਾ ਪਿਤਾ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਹੀ ਉਨ੍ਹਾਂ ਨੂੰ ਸਫ਼ਲਤਾ ਦੀਆਂ ਉੱਚੀਆਂ ਮੰਜ਼ਿਲਾਂ ਤੱਕ ਪਹੁੰਚਾਉਂਦੇ ਹਨ। ਅੰਤ ਵਿਚ ਕਾਲਜ ਦੇ ਸਮੂਹ ਸਟਾਫ਼ ਵਲੋਂ ਪ੍ਰਭਜੋਤ ਸ਼ਰਮਾ ਨੂੰ ਮੈਡਲ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਡਾ. ਸੁਖਜੀਤ ਕੌਰ, ਪ੍ਰੋ. ਸਤਵੀਰ ਕੌਰ, ਬਿੰਦਰ ਕੌਰ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਵੰਡੀਆਂ 1 ਦਸੰਬਰ ਨੂੰ ਹੋਵੇਗੀ ਜਨਗਣਨਾ ਅਗਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਬਰਗਾੜੀ ਪ੍ਰਾਇਮਰੀ ਸਕੂਲ-1 ਦੇ ਬੱਚੇ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।