27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੋਗਾ ਰੈਲੀ ’ਚ ਸਰਕਾਰੀ ਬੱਸਾਂ ਦੀ ਵਰਤੋਂ ਲਈ ਆਮ ਆਦਮੀ ਪਾਰਟੀ ਆਪਣੇ ਨਿੱਜੀ ਫ਼ੰਡ ’ਚੋਂ ਅਦਾਇਗੀ ਕਰੇ-ਸਿੱਖਾਂ ਵਾਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਕੀਤੀ ਪਟੀਸ਼ਨ ਦਾਇਰ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਮੋਗਾ ਵਿਖੇ ਆਮ ਆਦਮੀ ਪਾਰਟੀ ਵਲੋਂ ਖੁਸ਼ਹਾਲ ਪੰਜਾਬ ਨਾਮ ’ਤੇ ਕੀਤੀ ਮਹਾਂ ਰੈਲੀ ’ਚ ਲੋਕਾਂ ਨੂੰ ਲਿਆਉਣ ਲਈ ਸਰਕਾਰੀ ਬੱਸਾਂ ਦੀ ਕੀਤੀ ਗਈ ਵਰਤੋਂ ਦਾ ਖ਼ਰਚਾ ਪਾਰਟੀ ਨੂੰ ਆਪਣੇ ਨਿੱਜੀ ਫ਼ੰਡ ’ਚੋਂ ਅਦਾ ਕਰਨਾ ਚਾਹੀਦਾ ਹੈ। ਇਸ ਸਬੰਧੀ ਪੰਜਾਬ ਕਾਂਗਰਸ ਦੇ ਬੁਲਾਰੇ ਜਸਵਿੰਦਰ ਸਿੰਘ ਸਿੱਖਾਂ ਵਾਲਾ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਇਸ ਦੀ ਭਰਵਾਈ ਕਰਨ ਦੀ ਮੰਗ ਕੀਤੀ ਹੈ।

ਅਜੀਤ ਡੈਸਕ 28-11-2026
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਮੋਗਾ ਵਿਖੇ ਆਮ ਆਦਮੀ ਪਾਰਟੀ ਵਲੋਂ ਖੁਸ਼ਹਾਲ ਪੰਜਾਬ ਨਾਮ ’ਤੇ ਕੀਤੀ ਮਹਾਂ ਰੈਲੀ ’ਚ ਲੋਕਾਂ ਨੂੰ ਲਿਆਉਣ ਲਈ ਸਰਕਾਰੀ ਬੱਸਾਂ ਦੀ ਕੀਤੀ ਗਈ ਵਰਤੋਂ ਦਾ ਖ਼ਰਚਾ ਪਾਰਟੀ ਨੂੰ ਆਪਣੇ ਨਿੱਜੀ ਫ਼ੰਡ ’ਚੋਂ ਅਦਾ ਕਰਨਾ ਚਾਹੀਦਾ ਹੈ। ਇਸ ਸਬੰਧੀ ਪੰਜਾਬ ਕਾਂਗਰਸ ਦੇ ਬੁਲਾਰੇ ਜਸਵਿੰਦਰ ਸਿੰਘ ਸਿੱਖਾਂ ਵਾਲਾ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਇਸ ਦੀ ਭਰਵਾਈ ਕਰਨ ਦੀ ਮੰਗ ਕੀਤੀ ਹੈ। ਫ਼ਰੀਦਕੋਟ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਸਿੱਖਾਂ ਵਾਲਾ ਨੇ ਕਿਹਾ ਕਿ ਇਸ ਰੈਲੀ ਤੋਂ ਪਹਿਲਾ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਇਕ ਪਟੀਸ਼ਨ ਦਾਇਰ ਕਰ ਸ਼ੰਕਾ ਜ਼ਾਹਿਰ ਕੀਤੀ ਸੀ ਕਿ ਪਿਛਲੇ ਸਾਲ ਮੋਗਾ ’ਚ ਹੋਈ ਰੈਲੀ ਦੌਰਾਨ ਜਿੱਥੇ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਹੀ ਨਹੀਂ ਹੋਈ ਬਲਕਿ ਰਾਜਨੀਤਿਕ ਰੈਲੀ ਦੌਰਾਨ ਸਰਕਾਰੀ ਅਧਿਕਾਰੀਆਂ ਵਲੋਂ ਵੀ ਸਟੇਜ਼ ’ਤੇ ਜਨਤਾ ਨੂੰ ਸੰਬੋਧਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਇਸ ਪਟੀਸ਼ਨ ਦੇ ਚੱਲਦੇ ਕਿਸੇ ਸਰਕਾਰੀ ਅਧਿਕਾਰੀ ਨੇ ਪਾਰਟੀ ਦੀ ਸਟੇਜ਼ ਸਾਂਝੀ ਨਹੀਂ ਕੀਤੀ, ਪਰ ਦੂਜੇ ਪਾਸੇ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਗਈ ਨਾਲ ਹੀ ਸਰਕਾਰੀ ਮੁਲਾਜ਼ਮਾਂ ਦੀਆ ਡਿਊਟੀਆਂ ਵੀ ਲੋਕਾਂ ਨੂੰ ਲਿਆਉਣ ਲਿਜਾਣ ਲਈ ਲਗਾਈਆਂ ਗਈਆਂ ਸਨ। ਸਰਕਾਰੀ ਬੱਸਾਂ ਇਸ ਰੈਲੀ ਲਈ ਇਸਤੇਮਾਲ ਕਰਨ ਨਾਲ ਪੀ.ਆਰ.ਟੀ.ਸੀ ਅਤੇ ਪਨਬਸ ਨੂੰ ਆਰਥਿਕ ਘਾਟਾ ਪਿਆ, ਉਸ ਲਈ ਪਾਰਟੀ ਆਪਣੇ ਨਿੱਜੀ ਫੰਡ ’ਚੋਂ ਉਸ ਦੀ ਭਰਪਾਈ ਕਰੇ ਅਤੇ ਜੋ ਇਸ ਰੈਲੀ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋਈ ਉਸ ਦਾ ਜਵਾਬ ਦਿੱਤਾ ਜਾਵੇ।
ਪਿਛਲੀ ਖ਼ਬਰ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ ’ਚ ਦੋ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸੰਬੰਧੀ ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।