18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੁੱਖ ਮੰਤਰੀ ਵਲੋਂ ਪੰਜਾਬ ਸਰਕਾਰ ਦੀ ਨਵੇਂ ਸਾਲ ਦੀ ਡਾਇਰੀ ਤੇ ਕਲੰਡਰ ਜਾਰੀ <br/>

ਅਜੀਤ ਡੈਸਕ 03-01-2026
ਚੰਡੀਗੜ੍ਹ, 2 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ | ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪਿ੍ੰਟਿੰਗ ਤੇ ਸਟੇਸ਼ਨਰੀ ਵਿਭਾਗ ਵਲੋਂ ਛਾਪਿਆ ਗਿਆ ਹੈ | ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਮਲ ਸੇਤੀਆ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਵਾਰਡਬੰਦੀ ਮਾਮਲੇ 'ਚ ਲੋਕ ਭਵਨ ਤੱਕ ਪਹੁੰਚੀ ਭਾਜਪਾ, ਪੰਜਾਬ ਸਰਕਾਰ 'ਤੇ ਲਗਾਏ ਗੰਭੀਰ ਦੋਸ਼ <br/> ਅਗਲੀ ਖ਼ਬਰ ਗਣਤੰਤਰ ਦਿਵਸ ਸੰਬੰਧੀ ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਵੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।