19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਅਸਾਮ 'ਚ ਪੰਜਾਬ ਦੇ ਦੋ ਵਿਅਕਤੀ ਅਫ਼ੀਮ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 03-01-2026

 ਦਿਫੂ (ਅਸਾਮ), 2 ਜਨਵਰੀ (ਪੀ. ਟੀ. ਆਈ.)-ਸਥਾਨਕ ਪੁਲਿਸ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸਾਮ ਦੇ ਕਰਬੀ ਅੰਗਲੋਂਗ ਜ਼ਿਲ੍ਹੇ ਵਿਚ ਪੰਜਾਬ ਦੇ ਦੋ ਵਿਅਕਤੀਆਂ ਨੂੰ 2.7 ਕਿਲੋਗ੍ਰਾਮ ਅਫੀਮ ਸਮੇਤ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬੋਕਾਜਾਨ ਸਬ-ਡਿਵੀਜ਼ਨ ਦੇ ਖਟਖਾਟੀ ਵਿਖੇ ਇਕ ਪੁਲਿਸ ਨਾਕੇ 'ਤੇ ਇਕ ਟਰੱਕ ਨੂੰ ਰੋਕਿਆ ਗਿਆ ਅਤੇ ਉਸ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਟਰੱਕ 'ਚੋਂ ਅਫੀਮ ਦੇ ਦੋ ਪੈਕੇਟ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਇਹ ਟਰੱਕ ਨਾਗਾਲੈਂਡ ਦੇ ਦੀਮਾਪੁਰ ਤੋਂ ਆ ਰਿਹਾ ਸੀ | ਪੁਲਿਸ ਨੇ ਕਿਹਾ ਕਿ ਟਰੱਕ 'ਚੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਪੰਜਾਬ ਦੇ ਵਸਨੀਕ ਹਨ |

 

ਪਿਛਲੀ ਖ਼ਬਰ ਅਫ਼ੀਮ ਦੀ ਬਰਾਮਦਗੀ ਦੇ ਮਾਮਲੇ 'ਚ ਈ. ਡੀ. ਵਲੋਂ ਦੋਸ਼ੀਆਂ ਖ਼ਿਲਾਫ਼ ਚਲਾਇਆ ਜਾਵੇਗਾ ਕੇਸ ਅਗਲੀ ਖ਼ਬਰ ਜ਼ਮੀਨ ਪ੍ਰਾਪਤੀ ਨੀਤੀ 'ਚ ਬਦਲਾਅ ਦੀ ਕੋਈ ਯੋਜਨਾ ਨਹੀਂ-ਕੈਬਨਿਟ ਸਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।