20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ <br/>

ਅਜੀਤ ਡੈਸਕ 04-01-2026

ਕਿਸ਼ਨਪੁਰਾ ਕਲਾਂ, 3 ਦਸੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿਚ ਅੱਜ ਤੜਕਸਾਰ ਇਕ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਉਮਰਸੀਰ ਸਿੰਘ ਸੀਰਾ ਪੁੱਤਰ ਭਜਨ ਸਿੰਘ ਵਾਸੀ ਪਿੰਡ ਭਿੰਡਰ ਖ਼ੁਰਦ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਉਮਰਸੀਰ ਸਿੰਘ ਸੀਰਾ ਮੋਗਾ ਵਿਖੇ ਇਕ ਕੰਪਨੀ 'ਚ ਨੌਕਰੀ ਕਰਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਕਰੀਬ ਸੱਤ ਵਜੇ ਕੰਮ 'ਤੇ ਜਾਣ ਲਈ ਘਰੋਂ ਨਿਕਲਿਆ ਸੀ ਤੇ ਜਦੋਂ ਉਹ ਆਪਣੇ ਘਰ ਤੋਂ ਕੁਝ ਹੀ ਦੂਰੀ 'ਤੇ ਪਿੰਡ ਦੀ ਫਿਰਨੀ 'ਤੇ ਸਥਿਤ ਸਕੂਲ ਦੇ ਗੇਟ ਦੇ ਸਾਹਮਣੇ ਪਹੁੰਚਿਆ ਤਾਂ ਅਚਾਨਕ ਅਣਪਛਾਤੇ ਵਿਅਕਤੀਆਂ ਵਲੋਂ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਧੁੰਦ ਦਾ ਫਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ | ਮਿ੍ਤਕ ਨੌਜਵਾਨ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਿਆ ਹੈ |

ਪਿਛਲੀ ਖ਼ਬਰ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਾਂ 'ਚ ਸੂਬਾ ਸਰਕਾਰ ਨੂੰ ਦਖ਼ਲਅੰਦਾਜ਼ੀ ਦੀ ਕੋਈ ਇਜਾਜ਼ਤ ਨਹੀਂ-ਐਡਵੋਕੇਟ ਧਾਮੀ... ਅਗਲੀ ਖ਼ਬਰ <br/> ਕੀ ਪੰਜਾਬ ਅੰਦਰ 2027 'ਚ 80 ਨਵੇਂ ਚਿਹਰਿਆਂ ਨੂੰ ਟਿਕਟਾਂ ਵਾਲਾ ਦਾਅ ਖੇਡੇਗੀ ਕਾਂਗਰਸ? <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।