20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹਥਿਆਰਬੰਦ ਲੁਟੇਰਿਆਂ ਵਲੋਂ ਚਲਾਈਆਂ ਗੋਲੀਆਂ ਕਾਰਨ ਦਹਿਸ਼ਤ

ਅਜੀਤ ਡੈਸਕ 04-01-2026
ਲੁਧਿਆਣਾ, 3 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭਾਮੀਆਂ ਖ਼ੁਰਦ ਵਿਚ ਹਥਿਆਰਬੰਦ ਲੁਟੇਰਿਆਂ ਵਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਉਥੇ ਦਹਿਸ਼ਤ ਫੈਲ ਗਈ, ਪਰ ਕਾਰੋਬਾਰੀ ਦੀ ਚÏਕਸੀ ਸਦਕਾ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ | ਪੁਲਿਸ ਵਲੋਂ ਇਸ ਮਾਮਲੇ ਵਿਚ ਸੰਨੀ ਬਾਂਸਲ ਵਾਸੀ ਜੀਕੇ ਅਸਟੇਟ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਤੇ ਉਸਦਾ ਭਰਾ ਰੋਹਿਤ ਬਾਂਸਲ ਦੁਕਾਨ ਬੰਦ ਕਰਕੇ ਆਪਣੇ ਘਰ ਵਾਪਸ ਜਾ ਰਹੇ ਸਨ, ਜਦੋਂ ਉਹ ਭਾਮੀਆਂ ਖ਼ੁਰਦ ਸਥਿਤ ਸਰਕਾਰੀ ਸਕੂਲ ਨੇੜੇ ਪਹੁੰਚੇ ਤਾਂ ਪੰਜ ਦੇ ਕਰੀਬ ਹਥਿਆਰਬੰਦ ਲੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਉਨ੍ਹਾਂ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਕਾਰ ਭਜਾ ਲਈ | ਇਹਨਾਂ ਲੁਟੇਰਿਆਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਉਥੇ ਦਹਿਸ਼ਤ ਫੈਲ ਗਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਨਾਬਾਲਗ ਲੜਕੇ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ 9 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਮਿ੍ਤਕ ਅਧਿਆਪਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕ ਜਥੇਬੰਦੀਆਂ ਵਲੋਂ ਸੰਘਰਸ਼ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।