22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ <br/>

ਅਜੀਤ ਡੈਸਕ 21-01-2026

ਨਵੀਂ ਦਿੱਲੀ, 20 ਜਨਵਰੀ (ਪੀ. ਟੀ. ਆਈ.)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਨੂੰ ਇਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਸੂਬੇ ਅਤੇ ਚੰਡੀਗੜ੍ਹ ਦੇ ਵਿਕਾਸ ਸੰਬੰਧੀ ਮੁੱਦਿਆਂ 'ਤੇ ਚਰਚਾ ਕੀਤੀ | ਰਾਜਪਾਲ ਕਟਾਰੀਆ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ | ਗ੍ਰਹਿ ਮੰਤਰੀ ਦਫ਼ਤਰ ਨੇ ਐਕਸ 'ਤੇ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਐਕਸ 'ਤੇ ਹਿੰਦੀ 'ਚ ਇਕ ਪੋਸਟ 'ਚ ਕਟਾਰੀਆ ਨੇ ਮੀਟਿੰਗ ਨੂੰ ਸਿਸ਼ਟਾਚਾਰ ਮੁਲਾਕਾਤ ਦੱਸਿਆ | ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਨਾਲ ਸੰਬੰਧਿਤ ਵਿਕਾਸ ਸੰਬੰਧੀ ਮੁੱਦਿਆਂ, ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਦੀ ਭਵਿੱਖੀ ਦਿਸ਼ਾ 'ਤੇ ਇਕ ਅਰਥਪੂਰਨ ਚਰਚਾ ਹੋਈ |

ਪਿਛਲੀ ਖ਼ਬਰ ਪੋਲੀਟਿਕਲ ਕ੍ਰਾਈਮ ਥਰਿੱਲਰ ਵਿਸ਼ੇ 'ਤੇ ਆਧਾਰਿਤ ਪੰਜਾਬੀ ਵੈੱਬ ਸੀਰੀਜ਼ 'ਕਰਮਾ ਅਪਲੋਡਿੰਗ' ਦੀ ਕੀਤੀ ਜਾ ਰਹੀ ਹੈ ਸ਼ੂਟਿੰ... ਅਗਲੀ ਖ਼ਬਰ ਪੰਜਾਬ ਦੀ ਸੰਪਤੀ ਦੀ ਨਿਲਾਮੀ ਸ਼ਾਸਨ ਨਹੀਂ, ਆਰਥਿਕ ਤਬਾਹੀ ਹੈ-ਬਾਜਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।