15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗਿਆਨੀ ਹਰਪ੍ਰੀਤ ਸਿੰਘ ਨੇ ਗ਼ਲਤ ਫ਼ੈਸਲਿਆਂ ਨੂੰ ਕੀਤਾ ਕਬੂਲ- ਡਾ. ਚੀਮਾ

ਅਜੀਤ ਡੈਸਕ 22-01-2026
ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਜੇ ਐਸ ਨਿੱਕੂਵਾਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ ਦੌਰਾਨ ਜਥੇਦਾਰ ਰਹਿੰਦਿਆਂ ਗ਼ਲਤ ਅਤੇ ਰਾਜਨੀਤਕ ਪ੍ਰਭਾਵ ਹੇਠ ਲਏ ਗਏ ਫ਼ੈਸਲਿਆਂ ਨੂੰ ਕਬੂਲ ਕੀਤਾ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਫ਼ੈਸਲੇ ਰਾਜਨੀਤੀ ਤੋਂ ਪ੍ਰੇਰਿਤ ਸਨ | ਜਿਸ ਸੰਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਖ਼ੁਦ ਇੰਟਰਵਿਊ ਵਿਚ ਕਬੂਲ ਕੀਤਾ ਹੈ | ਉਨ੍ਹਾ ਕਿਹਾ ਕਿ ਇਸ ਮਾਮਲੇ ਦਾ ਜ਼ਿਕਰ ਪਹਿਲਾਂ ਵੀ ਸੰਤ ਲੌਂਗੋਵਾਲ ਦੇ ਭੋਗ ਸਮਾਗਮ ਦੌਰਾਨ ਮੰਚ ਤੋਂ ਦੱਸਿਆ ਗਿਆ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ 'ਤੇ ਬੁਲਾ ਕੇ ਇਹ ਮਸਲੇ ਵਿਚਾਰੇ ਗਏ ਸਨ | ਡਾ. ਚੀਮਾ ਨੇ ਦੋਸ਼ ਲਾਇਆ ਕਿ ਇਹ ਸਾਰੇ ਫ਼ੈਸਲੇ ਰਾਜਨੀਤਕ ਪ੍ਰਭਾਵ ਹੇਠ ਲਏ ਗਏ ਅਤੇ ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੀ ਵਰਤੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਅਤੇ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹਨ | ਇਸ ਦੇ ਨਾਲ ਹੀ ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਅਰਜ਼ੀ ਦੇ ਮਸਲੇ 'ਤੇ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਦੇਸ਼ ਵਿਚ ਇੱਕੋ ਸੰਵਿਧਾਨ ਅਤੇ ਇੱਕੋ ਕਾਨੂੰਨ ਲਾਗੂ ਹੁੰਦਾ ਹੈ | ਜੇਕਰ ਵੱਖ-ਵੱਖ ਗੰਭੀਰ ਮਾਮਲਿਆਂ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਮਿਲ ਸਕਦੀ ਹੈ ਤਾਂ ਭਾਈ ਅੰਮਿ੍ਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਨੂੰ ਵੀ ਪੈਰੋਲ ਮਿਲਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਤੇ ਹੋਰ ਅਕਾਲੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਐਡਵੋਕੇਟ ਅਮਰਜੀਤ ਸਿੰਘ ਨਮਿਤ ਅੰਤਿਮ ਅਰਦਾਸ 24 ਨੂੰ ਅਗਲੀ ਖ਼ਬਰ ਗੁਰਸ਼ਰਨ ਸਿੰਘ ਛੀਨਾ ਸਿਹਤ ਪ੍ਰਣਾਲੀ ਨਿਗਮ ਪੰਜਾਬ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।