15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

350ਵੀਂ ਸ਼ਹੀਦੀ ਸ਼ਤਾਬਦੀ ਸਮੇਂ ਅੰਮਿ੍ਤਸਰ, ਦਿੱਲੀ ਅਤੇ ਚੰਡੀਗੜ੍ਹ ਤੋਂ ਵਿਸ਼ੇਸ਼ ਟਰੇਨਾਂ ਚੱਲਣਗੀਆਂ- ਡਾ. ਵਿਜੇ ਸਤਬੀਰ ਸਿੰਘ

ਅਜੀਤ ਡੈਸਕ 22-01-2026
ਬਟਾਲਾ, 21 ਜਨਵਰੀ (ਸਤਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ 24 ਅਤੇ 25 ਜਨਵਰੀ ਨੂੰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਕੇਂਦਰ ਸਰਕਾਰ, ਮਹਾਰਾਸ਼ਟਰ ਸਰਕਾਰ ਤੇ ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਸੰਤ ਬਾਬਾ ਕੁਲਵੰਤ ਸਿੰਘ, ਸੰਤ ਬਾਬਾ ਰਾਮ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ, ਰਾਮੇਸ਼ਵਰ ਨਾਇਕ ਵਲੋਂ ਜਾਇਜ਼ਾ ਲਿਆ ਗਿਆ ਤਾਂ ਜੋ ਸਮਾਗਮਾਂ ਦੌਰਾਨ ਪਹੁੰਚ ਰਹੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਪਰੰਤ ਡਾ. ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੰਗਤਾਂ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਸੰਪਰਕ ਕਰਕੇ ਵਿਸ਼ੇਸ਼ ਟਰੇਨਾਂ ਚਲਾਉਣ ਦੀ ਮੰਗ ਕੀਤੀ ਗਈ ਸੀ, ਜਿਸ 'ਤੇ ਰੇਲਵੇ ਮੰਤਰਾਲੇ ਵਲੋਂ ਇਸ ਮੰਗ ਨੂੰ ਪੂਰਾ ਕਰਦੇ ਹੋਏ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਮਿਤੀ 23 ਅਤੇ 24 ਜਨਵਰੀ ਨੂੰ ਸ੍ਰੀ ਅੰਮਿ੍ਤਸਰ ਤੋਂ ਟਰੇਨ ਨੰ: 04642 ਸਵੇਰੇ 3:35 ਵਜੇ, ਚੰਡੀਗੜ੍ਹ ਤੋਂ ਟਰੇਨ ਨੰ: 04524 ਸਵੇਰੇ 5:40 ਵਜੇ ਅਤੇ ਹਜਰਤ ਨਿਜਾਮੂਦੀਨ ਤੋਂ ਟਰੇਨ ਨੰ: 04494 ਦੁਪਹਿਰ 12:30 ਵਜੇ ਰਵਾਨਾ ਹੋ ਰਹੀਆਂ ਹਨ | ਇਨ੍ਹਾਂ ਟਰੇਨਾਂ ਵਿਚ ਸਲੀਪਰ ਕੋਚ ਤੇ ਏ.ਸੀ. ਕੋਚ ਦੀਆਂ ਸਹੂਲਤਾਂ ਹੋਣਗੀਆਂ | ਡਾ. ਵਿਜੇ ਸਤਬੀਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪੁੱਜ ਕੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ |
ਪਿਛਲੀ ਖ਼ਬਰ ਖੰਨਾ ਦੇ ਈਸ਼ਰ ਸਿੰਘ ਨੇ ਸੰਸਦ 'ਚ ਸੰਗੀਤ ਪ੍ਰੋਗਰਾਮ 'ਚ ਪੰਜਾਬ ਦੀ ਪ੍ਰਤੀਨਿਧਤਾ ਕੀਤੀ ਅਗਲੀ ਖ਼ਬਰ ਰਾਜਸ਼ੀ੍ਰ 50 ਵੀਕਲੀ ਲਾਟਰੀ ਦੇ ਪਹਿਲੇ 21-21 ਲੱਖ ਦੇ ਇਨਾਮਾਂ ਦੀ ਵੰਡ ਲਈ ਪੁਰਸਕਾਰ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।