ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)-ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਅਤੇ ਸਰਕਾਰ ਵਲੋਂ ਕਿਸਾਨੀ ਨੂੰ ਖਤਮ ਕਰਨ ਲਈ ਲਿਆਂਦੇ ਜਾ ਰਹੇ ਕਾਨੂੰਨਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ.ਕੇ.ਐਮ. (ਗੈਰ-ਸਿਆਸੀ) ਵਲੋਂ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ ਕੱਢੀ ਜਾਵੇਗੀ | ਜਾਣਕਾਰੀ ਦਿੰਦਿਆਂ ਐਸ.ਕੇ.ਐਮ. (ਗੈਰ-ਸਿਆਸੀ) ਦੇ ਕੌਮੀ ਕਨਵੀਨਰ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਇਸ ਕਿਸਾਨ ਯਾਤਰਾ ਦੀ ਸ਼ੁਰੂਆਤ 7 ਫਰਵਰੀ ਨੂੰ ਤਾਮਿਲਨਾਡੂ ਵਿਚ ਇਕ ਵੱਡੀ ਕਿਸਾਨ ਮਹਾਂ ਪੰਚਾਇਤ ਕਰਕੇ ਕੀਤੀ ਜਾਵੇਗੀ | ਯਾਤਰਾ ਦੌਰਾਨ ਵੱਖ-ਵੱਖ ਰਾਜਾਂ 'ਚ ਕਿਸਾਨ ਮਹਾ ਪੰਚਾਇਤਾਂ ਕੀਤੀਆਂ ਜਾਣਗੀਆਂ ਅਤੇ ਹਰ ਰਾਜ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਉਥੋਂ ਦੇ ਮੁੱਖ ਮੰਤਰੀ ਜਾਂ ਰਾਜਪਾਲ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ | ਡੱਲੇਵਾਲ ਨੇ ਦੱਸਿਆ ਕਿ 19 ਮਾਰਚ ਨੂੰ ਯਾਤਰਾ ਦੇ ਸਮਾਪਨ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਵੀ ਇਕ ਮੰਗ ਪੱਤਰ ਸੌਂਪਿਆ ਜਾਵੇਗਾ |
ਐਸ.ਕੇ.ਐਮ. ਗੈਰ-ਸਿਆਸੀ ਵਲੋਂ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ 7 ਫਰਵਰੀ ਤੋਂ-ਡੱਲੇਵਾਲ
ਅਜੀਤ ਡੈਸਕ
23-01-2026